ਪੰਜਾਬ ਦੇ ਸਕੂਲ ਬਣਾਏ ਜਾਣਗੇ ਵਿਸ਼ਵ ਪੱਧਰੀ : ਰਾਜਬੀਰ ਸੰਧੂ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
Publish Date: Wed, 29 Apr 2026 04:50 PM (IST)
Updated Date: Thu, 30 Apr 2026 04:08 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਭੁੱਸੇ ਤੇ ਸਰਕਾਰੀ ਐਲੀਮੈਂਟਰੀ ਸਕੂਲ ਬੀੜ ਰਾਜਾ ਤੇਜਾ ਸਿੰਘ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਜੀ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲਾਂ ਵਿਚ ਹਰੇਕ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਨਵੇਂ ਸਮਾਰਟ ਕਲਾਸਰੂਮ, ਆਧੁਨਿਕ ਲੈਬ, ਪੀਣ ਵਾਲਾ ਸਾਫ਼ ਪਾਣੀ, ਪਖ਼ਾਨੇ ਤੇ ਖੇਡ ਮੈਦਾਨਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਸੰਧੂ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਦਾ ਮਿਆਰ ਨਿੱਜੀ ਸਕੂਲਾਂ ਨਾਲੋਂ ਉੱਚਾ ਚੁੱਕਣਾ ਹੈ ਤਾਂ ਜੋ ਆਮ ਘਰਾਂ ਦੇ ਬੱਚੇ ਵੀ ਮਿਆਰੀ ਸਿੱਖਿਆ ਹਾਸਿਲ ਕਰ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ’ਚ ਵੀ ਸਰਕਾਰ ਸਕੂਲੀ ਸਿੱਖਿਆ ਦੇ ਸੁਧਾਰ ਲਈ ਨਵੀਆਂ ਯੋਜਨਾਵਾਂ ਲੈ ਕੇ ਆਵੇਗੀ ਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਰੁਪਿੰਦਰ ਕੌਰ ਸੰਧੂ ਵਾਈਸ ਚੇਅਰਮੈਨ ਇੰਪਰੂਵਮੈਂਟ ਟਰੱਸਟ, ਬਲਾਕ ਸਿੱਖਿਆ ਅਫ਼ਸਰ ਗੰਡੀਵਿੰਡ ਰਜਿੰਦਰ ਸਿੰਘ, ਬਲਾਕ ਨੋਡਲ ਅਫ਼ਸਰ ਪ੍ਰਭਜੋਤ ਸਿੰਘ ਗੋਹਲਵੜ, ਸਮਾਰਟ ਸਕੂਲ ਕੋਆਰਡੀਨੇਟਰ ਗੁਰਮੀਤ ਸਿੰਘ ਖ਼ਾਲਸਾ ਤੋਂ ਇਲਾਵਾ ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰ ਤੇ ਹੈੱਡ ਟੀਚਰਜ਼ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਭੂਸੇ ਦੇ ਸਰਪੰਚ ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਨਿਰਵੈਰ ਸਿੰਘ, ਪੰਚਾਇਤ ਮੈਂਬਰ ਜਸਤਾਰ ਸਿੰਘ, ਪੰਚਾਇਤ ਮੈਂਬਰ ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਰਾਣਾ ਪ੍ਰਤਾਪ ਸਿੰਘ, ਪ੍ਰਕਾਸ਼ ਸਿੰਘ, ਗੁਰਵਿੰਦਰ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੀੜ ਬਾਬਾ ਤੇਜਾ ਸਿੰਘ ਵਿਖੇ ਸਰਪੰਚ ਤਜਿੰਦਰ ਸਿੰਘ ਬਾਠ, ਸਾਬਕਾ ਸਰਪੰਚ ਪ੍ਰਤਾਪ ਸਿੰਘ, ਮੈਂਬਰ ਰਣਜੀਤ ਸਿੰਘ, ਸ਼ਰਨਜੀਤ ਸਿੰਘ, ਸਵਿੰਦਰ ਸਿੰਘ, ਜਸਰੂਪ ਕੌਰ, ਚੇਅਰਮੈਨ ਐੱਸਐੱਮਸੀ ਜਗਜੀਤ ਸਿੰਘ, ਸੰਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਅਧਿਆਪਕ ਸਤਨਾਮ ਸਿੰਘ, ਪ੍ਰਭਜੀਤ ਸਿੰਘ ਰਕੇਸ਼ ਕੁਮਾਰ ਤੇ ਅਮਰਜੀਤ ਕੌਰ ਤੋਂ ਇਲਾਵਾ ਦੋਵਾਂ ਸਕੂਲਾਂ ਦਾ ਸਮੁੱਚਾ ਸਟਾਫ ਤੇ ਪਿੰਡ ਦੇ ਪਤਵੰਤੇ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।