ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਣਾ ਪੰਜਾਬ ਤੇ ਸਿੱਖ ਭਾਈਚਾਰੇ ਲਈ ਮਾਣ ਦੇ ਪਲ -ਧੁੰਨ
ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਣਾ ਪੰਜਾਬ ਤੇ ਸਿੱਖ ਭਾਈਚਾਰੇ ਲਈ ਮਾਣ ਦੇ ਪਲ -ਧੁੰਨ
Publish Date: Wed, 28 Jan 2026 04:37 PM (IST)
Updated Date: Thu, 29 Jan 2026 04:02 AM (IST)

ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਣਾ ਪੰਜਾਬ ਤੇ ਸਿੱਖ ਭਾਈਚਾਰੇ ਲਈ ਮਾਣ ਦੇ ਪਲ : ਧੁੰਨ ਸਟਾਫ਼ ਰਿਪੋਰਟਰ•,ਪੰਜਾਬੀ ਜਾਗਰਣ, ਤਰਨਤਾਰਨ : ਗਣਤੰਤਰ ਦਿਵਸ ਮੌਕੇ ਕਰਤੱਵਿਆ ਪਥ ’ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ। ਇਸ ਝਾਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ। ਇਸ ਸਬੰਧੀ ਗੱਲ ਕਰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ’ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ’ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ। ਵਿਧਾਇਕ ਧੁੰਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਰਮ ਦੀ ਰਾਖੀ ਤੇ ਨਿਆਂ ਦਾ ਇਕ ਸਥਾਈ ਪ੍ਰਮਾਣ ਹੈ ਤੇ ਸਾਨੂੰ ਅਨਿਆਂ ਤੇ ਜ਼ੁਲਮ ਵਿਰੁੱਧ ਦ੍ਰਿੜਤਾ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਗੁਰੂ ਸਾਹਿਬ ਜੀ ਦੇ ਮਹਾਨ ਇਤਿਹਾਸ ਤੇ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਵਚਨਬੱਧ ਹੈ।