ਰਮਨਦੀਪ ਭਰੋਵਾਲ ਨੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਕੀਤੀਆਂ ਵਿਚਾਰਾਂ
ਭਰੋਵਾਲ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਬਾਰੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਜਾਣੂੰ ਕਰਵਾਇਆ।
Publish Date: Wed, 08 Apr 2026 04:40 PM (IST)
Updated Date: Thu, 09 Apr 2026 04:00 AM (IST)

-ਹਲਕਾ ਖਡੂਰ ਸਾਹਿਬ ’ਚ ਪਾਰਟੀ ਗਤੀਵਿਧੀਆਂ ਤੋਂ ਕਰਾਇਆ ਜਾਣੂੰ ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਹਲਕਾ ਖਡੂਰ ਸਾਹਿਬ ਦੀਆਂ ਮੌਜੂਦਾ ਸਿਆਸੀ ਸਥਿਤੀਆਂ ਤੇ ਇਲਾਕੇ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਰੋਵਾਲ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਬਾਰੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਜਾਣੂੰ ਕਰਵਾਇਆ। ਭਰੋਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਆਉਣ ਵਾਲੇ ਸਮੇਂ ’ਚ ਭਾਜਪਾ ਨੂੰ ਹਲਕੇ ’ਚ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਚਾਰੂ ਢੰਗ ਨਾਲ ਲਾਮਬੰਦ ਕੀਤਾ ਜਾਵੇ, ਇਸ ਬਾਰੇ ਗਿਆਨ ਗ੍ਰਹਿਣ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਤਰੱਕੀ ਤੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਹ ਪਿੰਡ-ਪਿੰਡ ਜਾ ਕੇ ਪੁਰਾਣੇ ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਤੇ ਖਾਸ ਕਰ ਕੇ ਗ਼ਰੀਬ ਪਰਿਵਾਰਾਂ ਨੂੰ ਜਾਗਰੂਕ ਕਰਨਗੇ ਕਿ ਕਿਸ ਤਰ੍ਹਾਂ ਸਾਰੀਆਂ ਸਹੂਲਤਾਂ ਆਟਾ ਦਾਲ ਸਕੀਮ, ਉੱਜਵਲ ਸਕੀਮ ਤਹਿਤ ਸਿਲੰਡਰ ਪਿੰਡਾਂ ਚ ਵਿੱਤ ਕਮਿਸ਼ਨ ਤਹਿਤ ਗਲੀਆਂ ਪੱਕੀਆਂ ਲਈ ਫੰਡ ਤੇ ਹੁਣ ਪ੍ਰਧਾਨ ਮੰਤਰੀ ਪੇਂਡੂ ਸੜਕ ਸਕੀਮ ਤਹਿਤ ਪੰਜਾਬ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ, ਜੋ ਕਿ ਕੇਂਦਰ ਸਰਕਾਰ ਦੇ ਫੰਡਾਂ ਨਾਲ ਹੋਵੇਗੀ।