ਖਡੂਰ ਸਾਹਿਬ ਹਲਕੇ ਦੀ ਇੰਚਾਰਜ ਰਮਨਦੀਪ ਕੌਰ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ
2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ
Publish Date: Sat, 09 May 2026 05:34 PM (IST)
Updated Date: Sun, 10 May 2026 04:06 AM (IST)
ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਰਮਨਦੀਪ ਕੌਰ ਸ਼ੇਰੋਂ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਬੀਬੀ ਰਮਨਦੀਪ ਕੌਰ ਆਪਣੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸਮੇਤ ਅਕਾਲੀ ਆਗੂਆਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ, ਉਨ੍ਹਾਂ ਦਾ ਧੰਨਵਾਦ ਕੀਤਾ। ਬੀਬੀ ਰਮਨਦੀਪ ਕੌਰ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਅਵਤਾਰ ਸਿੰਘ ਬਿੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਬੀ ਰਮਨਦੀਪ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਇਸ ਹਲਕੇ ਵਿਚ ਦਿਨ ਰਾਤ ਇਕ ਕਰਨਗੇ ਅਤੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਸਰਪੰਚ ਜੰਗਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ।