ਗੁਰਬਰਿੰਦਰ ਸਿੰਘ, ਫਤਿਆਬਾਦ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜੋਹਲ ਢਾਏ ਵਾਲਾ ਵਿਖੇ ਕਾਰਬਾਈਨ ਸਾਫ ਕਰਦਿਆਂ ਅਚਾਨਕ ਗੋਲੀ ਨਾਲ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ। ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਨਾਮਕ ਇਹ ਕਰਮਚਾਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਮੌਕੇ 'ਤੇ ਪੁੱਜੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੇ ਚਚੇਰੇ ਭਰਾ ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 10 ਵਜੇ ਰਣਜੀਤ ਸਿੰਘ ਆਪਣੀ ਸਰਕਾਰੀ ਕਰਬਾਈਨ ਸਾਫ ਕਰ ਰਿਹਾ ਸੀ ਕਿ ਅਚਨਾਕ ਗੋਲੀ ਚੱਲ ਗਈ ਜੋ ਰਣਜੀਤ ਸਿੰਘ ਦੇ ਛਾਤੀ ਵਿਚ ਲੱਗੀ। ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਰਣਜੀਤ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਲੜਕਾ ਅਤੇ ਲੜਕੀ ਛੱਡ ਗਿਆ ਹੈ।

Posted By: Jagjit Singh