v> ਪੱਤਰ ਪ੍ਰੇਰਕ, ਤਰਨਤਾਰਨ : ਪੱਟੀ ਸ਼ਹਿਰ 'ਚ ਮਾਂ-ਪਿਓ ਨੂੰ ਕਮਰੇ ਵਿਚ ਬੰਦ ਕਰ ਕੇ ਧੀ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਤਹਿਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

ਇਕ ਵਿਅਕਤੀ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਹ ਆਪਣੀ ਪਤਨੀ ਤੇ ਧੀ ਨਾਲ ਘਰ 'ਚ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਦੇ ਘਰ ਵਿਵੇਕ ਕੁਮਾਰ ਪੁੱਤਰ ਬ੍ਰਿਜ ਭੂਸ਼ਣ, ਰਾਜ ਕੁਮਾਰ ਪੁੱਤਰ ਦਿਵਾਨ ਚੰਦ, ਰਣਜੀਤਕ ਸਿੰਘ ਪੁੱਤਰ ਸੁਖਦੇਵ ਸਿੰਘ ਤੇ ਪਰਮਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਪੱਟੀ ਆਏ। ਉਨ੍ਹਾਂ ਆਉਂਦਿਆਂ ਹੀ ਉਸ ਨੂੰ ਤੇ ਉਸ ਦੀ ਪਤਨੀ ਨੂੰ ਇਕ ਕਮਰੇ 'ਚ ਬੰਦ ਕਰ ਦਿੱਤਾ ਅਤੇ ਲ਼ੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ। ਜਾਂਚ ਅਧਿਕਾਰੀ ਏਐੱਸਆਈ ਸਵਿੰਦਰਪਾਲ ਸਿੰਘ ਨੇ ਕਿਹਾ ਪੁਲਿਸ ਨੇ ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦੇ ਬਿਆਨ ਕਲਮਬੰਦ ਕਰਨ ਤੇ ਮੈਡੀਕਲ ਰਿਪੋਰਟ ਲੈਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Posted By: Seema Anand