ਜਥੇਦਾਰ ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰਗਟਾਇਆ ਦੁੱਖ
ਜਥੇਦਾਰ ਗੁਰਦਿਆਲ ਸਿੰਘ ਜੀ ਨੇ ਸਾਰੀ ਜ਼ਿੰਦਗੀ ਪਾਰਟੀ ਲਈ ਨਿਸ਼ਕਾਮ ਸੇਵਾ ਕੀਤੀ ਤੇ ਹਮੇਸ਼ਾ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ।
Publish Date: Sat, 17 Jan 2026 07:03 PM (IST)
Updated Date: Sun, 18 Jan 2026 04:16 AM (IST)
ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਨਿਧੜਕ ਤੇ ਸੀਨੀਅਰ ਆਗੂ ਅਤੇ ਆਪਣੇ ਪਿਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਤੇ ਸਾਬਕਾ ਸਰਕਲ ਪ੍ਰਧਾਨ ਸ੍ਰੀ ਗੋਇੰਦਵਾਲ ਸਾਹਿਬ ਜਥੇਦਾਰ ਗੁਰਦਿਆਲ ਸਿੰਘ ਮੁੰਡਾ ਪਿੰਡ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬ੍ਰਹਮਪੁਰਾ ਨੇ ਪਿੰਡ ਮੁੰਡਾ-ਪਿੰਡ ਵਿਖੇ ਅੰਤਿਮ-ਸਸਕਾਰ ਮੌਕੇ ਪਹੁੰਚ ਕੇ ਪਰਿਵਾਰਿਕ ਮੈਂਬਰ ਬੇਟੇ ਪਰਮਜੀਤ ਸਿੰਘ ਸਾਬਕਾ ਸਰਪੰਚ ਤੇ ਬੇਟਾ ਪ੍ਰਿਤਪਾਲ ਸਿੰਘ ਸਰਪੰਚ ਤੇ ਬਾਕੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਜਥੇਦਾਰ ਗੁਰਦਿਆਲ ਸਿੰਘ ਜੀ ਦੇ ਦੇਹਾਂਤ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਬ੍ਰਹਮਪੁਰਾ ਪਰਿਵਾਰ ਨੇ ਵੀ ਇਕ ਨਿਧੱੜਕ, ਇਮਾਨਦਾਰ ਤੇ ਸੰਘਰਸ਼ੀ ਆਗੂ ਨੂੰ ਗੁਆ ਦਿੱਤਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਗੁਰਦਿਆਲ ਸਿੰਘ ਜੀ ਨੇ ਸਾਰੀ ਜ਼ਿੰਦਗੀ ਪਾਰਟੀ ਲਈ ਨਿਸ਼ਕਾਮ ਸੇਵਾ ਕੀਤੀ ਤੇ ਹਮੇਸ਼ਾ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ।
ਬ੍ਰਹਮਪੁਰਾ ਨੇ ਕਿਹਾ ਕਿ ਮੈਂ ਪਰਮਾਤਾਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ। ਇਸ ਮੌਕੇ ਬਾਬਾ ਬੰਤਾ ਸਿੰਘ ਮੁੰਡਾ-ਪਿੰਡ, ਬਾਬਾ ਨੰਦ ਸਿੰਘ, ਐੱਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸੀਨੀਅਰ ਆਗੂ ਸਤਨਾਮ ਸਿੰਘ ਚੋਹਲਾ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਜ਼ਿਲ੍ਹਾ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ, ਜਗਰੂਪ ਸਿੰਘ ਪੱਖੋਪੁਰ, ਚਰਨਜੀਤ ਸਿੰਘ ਭੈਲ, ਸੁੱਖਾ ਸਿੰਘ ਬਾਠ ਭੈਲ ਆਦਿ ਹਾਜ਼ਰ ਸਨ।