ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪੁਲਿਸ ਲਾਈਨ ਮੈਦਾਨ ’ਚ ਕੀਤੀ ਰਿਹਰਸਲ
ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।
Publish Date: Wed, 21 Jan 2026 06:28 PM (IST)
Updated Date: Thu, 22 Jan 2026 04:07 AM (IST)

ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਪੁਲਿਸ ਸਟੇਡੀਅਮ ਤਰਨਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ। ਇਸ ਮੌਕੇ ਸੱਭਿਆਚਾਰਕ ਕਮੇਟੀ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਜਾਵੇ। ਅੱਜ ਦੀ ਰਿਹਰਸਲ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨਤਾਰਨ ਇੰਦਰਜੀਤ ਸਿੰਘ ਬਾਜਵਾ, ਜੁਗਰਾਜ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਲੈਕਚਰਾਰ ਕੁਲਵਿੰਦਰ ਸਿੰਘ, ਗੁਲਬਾਗ ਸਿੰਘ, ਜਗਤਾਰ ਸਿੰਘ, ਪ੍ਰਦੀਪ ਸਿੰਘ, ਮਨਿੰਦਰ ਸਿੰਘ ਏਈਓ, ਲੈਕਚਰਾਰ ਤਜਿੰਦਰ ਸਿੰਘ, ਲੈਕਚਰਾਰ ਸੁਖਦੀਪ ਸਿੰਘ, ਸੁਰਿੰਦਰ ਨਾਥ, ਲੈਕਚਰਾਰ ਮਲਕੀਤ ਕੌਰ, ਲੈਕਚਰਾਰ ਨਿਰਮਲ ਕੌਰ, ਲੈਕਚਰਾਰ ਇੰਦਰਜੀਤ ਕੌਰ, ਰਿੰਪੀ ਕੌਰ, ਜਸਵਿੰਦਰ ਕੌਰ ਪੀਟੀਆਈ, ਆਦਿ ਅਧਿਆਪਕ ਅਤੇ ਸਕੂਲਾਂ ਦੇ ਵਿਦਿਆਰਥੀ ਹਾਜਰ ਸਨ। ਕੈਪਸ਼ਨ- ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਦਾ ਜਾਇਜਾ ਲੈਂਦੇ ਵੱਖ ਵੱਖ ਅਧਿਕਾਰੀ। ਕੈਪਸ਼ਨ- ਪੀਟੀ ਦੀ ਰਿਹਰਸਲ ਕਰਦੇ ਹੋਏ ਸਕੂਲੀ ਵਿਦਿਆਰਥੀ।