- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਦਾ ਆਪਣੇ ਪੁੱਤਰ ਹਰਪ੍ਰੀਤ ਸਿੰਘ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਇਸੇ ਦੌਰਾਨ ਸ਼ਨਿਚਰਵਾਰ ਨੂੰ ਹਰਪ੍ਰੀਤ ਨੇ ਕਥਿਤ ਤੌਰ ’ਤੇ ਚਾਕੂ ਮਾਰ ਕੇ ਪਿਤਾ ਦੀ ਹੱਤਿਆ ਕਰ ਦਿੱਤੀ। ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।

ਰਾਜਵਿੰਦਰ ਸਿੰਘ ਰਾਜੂ, ਪੰਜਾਬੀ ਜਾਗਰਣ, ਵਲਟੋਹਾ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਲਟੋਹਾ ਵਿਖੇ ਘਰੇਲੂ ਝਗੜੇ ਦੌਰਾਨ ਪੁੱਤਰ ਵੱਲੋਂ ਚਾਕੂ ਮਾਰ ਕੇ ਪਿਤਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (50) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਵਲਟੋਹਾ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਦਾ ਆਪਣੇ ਪੁੱਤਰ ਹਰਪ੍ਰੀਤ ਸਿੰਘ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਇਸੇ ਦੌਰਾਨ ਸ਼ਨਿਚਰਵਾਰ ਨੂੰ ਹਰਪ੍ਰੀਤ ਨੇ ਕਥਿਤ ਤੌਰ ’ਤੇ ਚਾਕੂ ਮਾਰ ਕੇ ਪਿਤਾ ਦੀ ਹੱਤਿਆ ਕਰ ਦਿੱਤੀ। ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਕਤਲ ਦਾ ਕਾਰਨ ਘਰੇਲੂ ਕਲੇਸ਼ ਸਾਹਮਣੇ ਆਇਆ ਹੈ। ਹਰਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਹੋਰ ਜਾਂਚ ਕੀਤੀ ਜਾਵੇਗੀ।