ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਢੋਟੀਆਂ ’ਚ ਧਾਰਮਿਕ ਸਮਾਗਮ ਕਰਵਾਇਆ
ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਚੰਗੇ ਨਾਗਰਿਕ ਬਨਣ ਲਈ ਪ੍ਰੇਰਿਤ ਕੀਤਾ।
Publish Date: Sat, 31 Jan 2026 05:59 PM (IST)
Updated Date: Sun, 01 Feb 2026 04:10 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰਕ ਕਲੱਬ ਢੋਟੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਢੋਟੀਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗਿਆਨੀ ਸਤਨਾਮ ਸਿੰਘ ਪ੍ਰਚਾਰਕ ਢੋਟੀਆਂ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਚੰਗੇ ਨਾਗਰਿਕ ਬਨਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਬੱਚਿਆਂ ਵਿਚ ਧਾਰਮਿਕ ਤੇ ਸਿੱਖਿਆ ਮੁਕਾਬਲੇ ਕਰਵਾਏ ਗਏ ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਲੱਬ ਚੇਅਰਮੈਨ ਰਵਿੰਦਰ ਸਿੰਘ ਗਿੱਲ ਤੇ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮਾਸਟਰ ਮਲਕੀਤ ਸਿੰਘ, ਪ੍ਰਗਟ ਸਿੰਘ, ਸਤਨਾਮ ਸਿੰਘ ਸਾਇੰਸ ਮਾਸਟਰ, ਕੰਵਲਜੀਤ ਕੌਰ ਸੰਧਾਵਾਲੀਆ, ਸਤਨਾਮ ਕੌਰ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ।