ਸ੍ਰੀ ਗੁਰੂ ਅਮਰਦਾਸ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ
ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ
Publish Date: Wed, 29 Apr 2026 05:27 PM (IST)
Updated Date: Thu, 30 Apr 2026 04:10 AM (IST)

ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਕਸਬਾ ਫ਼ਤਿਆਬਾਦ ਸਥਿਤ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸਕੂਲ ਡਾਇਰੈਕਟਰ ਸੁਰਜੀਤ ਸਿੰਘ ਭਰੋਵਾਲ ਨੇ ਦੱਸਿਆ ਕਿ ਇਸ ਮੌਕੇ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਤੇ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਵੱਲੋਂ ਧਾਰਮਿਕ ਕਵਿਤਾਵਾਂ ਪੜ੍ਹੀਆਂ ਗਈਆਂ। ਇਸ ਮੌਕੇ ਸੁਰਜੀਤ ਸਿੰਘ ਭਰੋਵਾਲ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਨੇ ਸਮਾਜ ’ਚੋਂ ਊਚ-ਨੀਚ ਖ਼ਤਮ ਕਰਨ ਲਈ ਲੰਗਰ ਦੀ ਪ੍ਰਥਾ ਚਲਾਈ ਤੇ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਕੰਮ ਕੀਤਾ। ਪ੍ਰਿੰਸਪਾਲ ਸਾਹਿਬ ਨੇ ਧਾਰਮਿਕ ਸਮਾਗਮ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਬਾਰੇ ਦੱਸਿਆ ਕਿ ਸਹਿਜਪ੍ਰੀਤ ਕੌਰ, ਰਵਨੀਤ ਕੌਰ, ਬਲਜਿੰਦਰ ਕੌਰ, ਰਵਨੀਤ ਕੌਰ, ਹਰਮਨਦੀਪ ਕੌਰ, ਮਹਿਕਪ੍ਰੀਤ ਕੌਰ, ਰੂਥਪਲ ਕੌਰ ਅਤੇ ਪ੍ਰਭਜੋਤ ਸਿੰਘ ਨੇ ਕੀਰਤਨ ਕੀਤੇ। ਅਨੂਪ੍ਰੀਤ ਕੌਰ ਤੇ ਹਰਮਨਦੀਪ ਕੌਰ ਨੇ ਕਵਿਤਾਵਾਂ ਬੋਲੀਆਂ, ਰੂਥਪਾਲ ਕੌਰ ਨੇ ਲੈਕਚਰਾਰ ਬੋਲਿਆ। ਇਸ ਤੋਂ ਬਾਅਦ ਸਕੂਲ ਦੇ ਐੱਮਡੀ ਸੁਰਜੀਤ ਸਿੰਘ ਭਰੋਵਾਲ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਜਾਣੂੰ ਕਰਵਾਇਆ।