ਬ੍ਰਿਟਿਸ਼ ਵਿਕਟੋਰੀਆ ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾਵਾਂ, ਕੋਰਿਓਗ੍ਰਾਫੀ ਆਦਿ ਦੀ ਬਹੁਤ ਹੀ ਖ਼ੂਬਸੂਰਤ ਪੇਸ਼ਕਾਰੀ ਕੀਤੀ।
Publish Date: Tue, 27 Jan 2026 03:56 PM (IST)
Updated Date: Wed, 28 Jan 2026 04:01 AM (IST)
ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਮਾਗਮ ਗਿਆ। ਇਸ ਮੌਕੇ ਸਕੂਲ ਆਡੀਟੋਰੀਅਮ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਨੇ ਤਿਰੰਗਾ ਝੰਡਾ ਲਹਿਰਾ ਕੇ ਕੀਤੀ। ਉਪਰੰਤ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕਵਿਤਾਵਾਂ, ਕੋਰਿਓਗ੍ਰਾਫੀ ਆਦਿ ਦੀ ਬਹੁਤ ਹੀ ਖ਼ੂਬਸੂਰਤ ਪੇਸ਼ਕਾਰੀ ਕੀਤੀ। ਇਸ ਮੌਕੇ ਪੜ੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮਡੀ ਸਾਹਿਲ ਪੱਬੀ, ਪ੍ਰਿੰਸੀਪਲ ਰਾਧਿਕਾ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਭਾਰਤ ਇਕ ਅਜ਼ਾਦ ਦੇਸ਼ ਹੋਣ ਦੇ ਨਾਲ-ਨਾਲ ਇਕ ਪੂਰਨ ਗਣਤੰਤਰ ਦੇਸ਼ ਬਣਿਆ। ਦੇਸ਼ ਭਗਤਾਂ ਨੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਦੇਸ਼ ਦੀ ਅਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ। ਸਾਨੂੰ ਦੇਸ਼ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਨਿਭਾਉਣ ਦਾ ਅਹਿਦ ਕਰਨਾ ਚਾਹੀਦਾ ਹੈ।