ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ’ਚ ਗਣਤੰਤਰ ਦਿਵਸ ਮਨਾਇਆ
ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਦੇਸ਼ ਦੀ ਏਕਤਾ, ਅਖੰਡਤਾ ਤੇ ਬਲੀਦਾਨਾਂ ਨੂੰ ਯਾਦ ਕਰਵਾਇਆ
Publish Date: Sat, 24 Jan 2026 04:08 PM (IST)
Updated Date: Sun, 25 Jan 2026 04:01 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਬੜੇ ਹੀ ਸਤਿਕਾਰ ਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਇਕ ਖਾਸ ਪ੍ਰਾਰਥਨਾ ਸਭਾ ਕਰਵਾਈ ਗਈ। ਜਿਸ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਦੇਸ਼ ਪ੍ਰਤੀ ਆਦਰ ਤੇ ਸਮਰਪਣ ਦੀ ਭਾਵਨਾ ਪ੍ਰਗਟ ਕੀਤੀ ਗਈ। ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀ, ਗੀਤ, ਡਾਂਸ ਆਦਿ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਦੇਸ਼ ਦੀ ਏਕਤਾ, ਅਖੰਡਤਾ ਤੇ ਬਲੀਦਾਨਾਂ ਨੂੰ ਯਾਦ ਕਰਵਾਇਆ। ਇਸ ਮੌਕੇ ਸਕੂਲ ਦੀ ਸਾਲ 2025 ਦੀਆਂ ਵਿਸ਼ੇਸ਼ ਪ੍ਰਾਪਤੀਆਂ ਨੂੰ ਦਰਸਾਉਂਦੀ ਪੀਪੀਟੀ ਵੀ ਦਿਖਾਈ ਗਈ, ਜਿਸ ’ਚ ਅਕਾਦਮਿਕ, ਖੇਡਾਂ ਤੇ ਸੱਭਿਆਚਾਰਕ ਖੇਤਰਾਂ ’ਚ ਹਾਸਲ ਕੀਤੀਆਂ ਸਫਲਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਹ ਪੀਪੀਟੀ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣੀ। ਸਮਾਰੋਹ ਦੇ ਅੰਤ ’ਚ ਸਕੂਲ ਦੀ ਤਰੱਕੀ, ਉੱਨਤੀ ਤੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕੇਕ ਕੱਟਿਆ ਗਿਆ। ਸੰਸਥਾ ਦੇ ਡਾਇਰੈਕਟਰ ਡਾਕਟਰ ਜਤਿੰਦਰਪਾਲ ਸਿੰਘ ਰੰਧਾਵਾ ਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿਦਿਆਰਥੀਆਂ ’ਚ ਦੇਸ਼ ਭਗਤੀ ਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਕੈਪਸ਼ਨ- ਗਣਤੰਤਰ ਦਿਵਸ ਸਬੰਧੀ ਸਮਾਰੋਹ ਮੌਕੇ ਪੇਸ਼ਕਾਰੀ ਕਰਦੇ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ।