ਮਿਲੇਨੀਅਮ ਵਰਲਡ ਸਕੂਲ ਕੈਰੋਂ ’ਚ ਗਣਤੰਤਰ ਦਿਵਸ ਦੇਸ਼ ਭਗਤੀ ਭਾਵਨਾ ਨਾਲ ਮਨਾਇਆ
ਪ੍ਰਿੰਸੀਪਲ ਨੇ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ
Publish Date: Sat, 24 Jan 2026 05:00 PM (IST)
Updated Date: Sun, 25 Jan 2026 04:07 AM (IST)
ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਮਿਲੇਨੀਅਮ ਵਰਲਡ ਸਕੂਲ ਕੈਰੋਂ ’ਚ ਭਾਰਤ ਦਾ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ, ਗੌਰਵ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਦੇਸ਼ਭਗਤੀ ਦਾ ਮਾਹੌਲ ਬਣਿਆ ਹੋਇਆ ਸੀ। ਬੱਚਿਆਂ ਨੂੰ ਤਿਰੰਗੇ ਦੇ ਰੰਗਾਂ ਨਾਲ਼ ਸਬੰਧਤ ਕਰਾਫਟ ਕਰਵਾ ਕੇ ਬੱਚਿਆਂ ਨੂੰ ਦੇਸ਼ ਭਗਤੀ ਨਾਲ ਜੋੜਿਆ। ਇਸ ਮੌਕੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਸੱਚਾਈ, ਇਮਾਨਦਾਰੀ ਤੇ ਦੇਸ਼ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ। ਇਹ ਸਮਾਗਮ ਵਿਦਿਆਰਥੀਆਂ ’ਚ ਦੇਸ਼ ਪ੍ਰੇਮ ਤੇ ਏਕਤਾ ਦੀ ਭਾਵਨਾ ਪੈਦਾ ਕਰਨ ’ਚ ਸਫਲ ਰਿਹਾ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ. ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।