ਪਿੰਡ ਚੂੰਘ ਦੇ ਵਾਸੀਆਂ ਨੇ ਕੀਤੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ
ਪਾਰਟੀ ’ਚ ਸ਼ਾਮਲ ਹੋਣ ਵਾਲੇ ਸਮੂਹ ਮੈਂਬਰਾਂ ਦਾ ਇਕ ਵਾਰ ਫਿਰ ਤੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮਾਂ ਆਉਣ ’ਤੇ ਪਾਰਟੀ ’ਚ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ।
Publish Date: Sun, 01 Mar 2026 04:46 PM (IST)
Updated Date: Mon, 02 Mar 2026 04:02 AM (IST)

ਸਰਬਜੀਤ ਸਿੰਘ ਛੀਨਾ,•ਪੰਜਾਬੀ ਜਾਗਰਣ, ਖਾਲੜਾ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਬਲ ਮਿਲਿਆ। ਜਦੋਂ ਸੀਨੀਅਰ ਆਗੂ ਅਤੇ ਸਾਬਕਾ ਨਗਰ ਪੰਚਾਇਤ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿਚ ਪਿੰਡ ਚੂੰਘ ਦੇ ਮੋਹਤਬਰਾਂ ਸਮੇਤ ਪਿੰਡ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵਲੋਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ‘ਜੀ ਆਇਆਂ’ ਆਖਿਆ ਗਿਆ। ਇਸ ਮੌਕੇ ਵਲਟੋਹਾ ਵੱਲੋਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਘਟੀਆ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ, ਪੰਜਾਬ ਵਿਚ ‘ਆਪ’ ਸਰਕਾਰ ਬਿਲਕੁਲ ਫੇਲ੍ਹ ਸਾਬਤ ਹੋ ਚੁੱਕੀ ਹੈ। ਕਿਉਂਕਿ ਹਰ ਰੋਜ਼ ਹੀ ਪੂਰੇ ਪੰਜਾਬ ਅੰਦਰ ਬੇਕਸੂਰ ਲੋਕਾਂ ਦਾ ਸ਼ਰੇਆਮ ਗੋਲ਼ੀਆਂ ਚਲਾ ਕੇ ਕਤਲ ਕੀਤਾ ਜਾ ਰਿਹਾ ਹੈ। ਮੌਜੂਦਾ ਸਥਿਤੀ ਅੰਦਰ ਕੋਈ ਵੀ ਵਿਅਕਤੀ ਆਪਣੇ ਪਰਿਵਾਰ ਅਤੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ‘ਆਪ’ ਪਾਰਟੀ ਵੱਲੋਂ ਵੱਡੇ-ਵੱਡੇ ਸੁਪਨੇ ਦਿਖਾ ਕੇ ਇਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੰਜਾਬ ਦੀ ਖ਼ੇਤਰੀ ਪਾਰਟੀ ਹੋਣ ਕਰ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਪੰਜਾਬ ਅੰਦਰ ਜਿਨ੍ਹਾਂ ਵਿਕਾਸ ਬਾਦਲ ਸਰਕਾਰ ਵੇਲੇ ਹੋਇਆ ਹੈ, ਸ਼ਾਇਦ ਹੀ ਕੋਈ ਹੋਰ ਪਾਰਟੀ ਕਰ ਸਕੇ। ਅਖੀਰ ’ਚ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਮੂਹ ਮੈਂਬਰਾਂ ਦਾ ਇਕ ਵਾਰ ਫਿਰ ਤੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮਾਂ ਆਉਣ ’ਤੇ ਪਾਰਟੀ ’ਚ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ। ਇਸ ਮੌਕੇ ਸ਼ਾਮਲ ਹੋਣ ਵਾਲੇ ਮੈਂਬਰਾਂ ਵਿਚ ਸਲਵਿੰਦਰ ਸਿੰਘ ਫੌਜੀ ਮੈਂਬਰ ਪੰਚਾਇਤ, ਗੁਰਦੇਵ ਸਿੰਘ ਧੋਨੀ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਹਰਬੰਸ ਸਿੰਘ, ਸਰਵਨ ਸਿੰਘ, ਸਲਵੰਤ ਸਿੰਘ, ਮਹਿਲ ਸਿੰਘ, ਰੇਸ਼ਮ ਸਿੰਘ, ਸੋਨਾ ਸਿੰਘ, ਦਰਸ਼ਨ ਸਿੰਘ, ਤਰਸੇਮ ਸਿੰਘ, ਹਰਮੇਸ਼ ਸਿੰਘ, ਮਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮੁਖਤਿਆਰ ਸਿੰਘ, ਮਲਕੀਤ ਸਿੰਘ, ਚਾਨਣ ਸਿੰਘ, ਗਗਨਦੀਪ ਸਿੰਘ, ਜਤਿੰਦਰ ਸਿੰਘ, ਰਾਜ ਕੌਰ, ਲਵਪ੍ਰੀਤ ਕੌਰ, ਕੁਲਵਿੰਦਰ ਕੌਰ, ਹਰਜੀਤ ਕੌਰ, ਅਮਰਜੀਤ ਕੌਰ ਅਤੇ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ, ਰਿੰਕੂ ਧਵਨ ਅਤੇ ਵਰਕਰ ਆਦਿ ਹਾਜਰ ਸਨ।