ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ 'ਤੇ ਕਿਸਾਨਾਂ ਤੇ ਮਜ਼ਦੂਰਾਂ ਲਈ ਚੁਕੇ ਜਾਣਗੇ ਕ੍ਰਾਂਤੀਕਾਰੀ ਕਦਮ, ਡਾਕਟਰ ਵੇਂਈਪੂੰਈ
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਸਿੱਧੀ ਆਰਥਿਕ ਸਹਾਇਤਾ ਭੇਜੀ ਜਾ ਰਹੀ ਹੈ
Publish Date: Sat, 17 Jan 2026 07:10 PM (IST)
Updated Date: Sun, 18 Jan 2026 04:16 AM (IST)

ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : 2027 ਦੀਆਂ ਵਿਧਾਨ ਸਭਾ ਚੋਣਾਂ ਚ ਪੰਜਾਬ ਦੀ ਜਨਤਾ ਬਦਲਾਅ ਲਈ ਤਿਆਰ ਹੈ ਤੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਸਥਿਤੀ ਸੁਧਾਰਨ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾਣਗੇ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂ ਪੂੰਈ ਨੇ ਗੱਲਬਾਤ ਦੌਰਾਨ ਕੀਤਾ। ਡਾ. ਵੇਂਈਪੂੰਈ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਪੰਜਾਬ ਦਾ ਕਿਸਾਨ ਬੇਬਸੀ ਮਹਿਸੂਸ ਕਰ ਰਿਹਾ ਹੈ। ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੇ ਬੈਂਕ ਖਾਤਿਆਂ ਚ ਸਿੱਧੀ ਆਰਥਿਕ ਸਹਾਇਤਾ ਭੇਜੀ ਜਾ ਰਹੀ ਹੈ। ਪਰ ਪੰਜਾਬ ਦੀ ਮੌਜੂਦਾ ਸਰਕਾਰ ਇਨ੍ਹਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਸਹੀ ਢੰਗ ਨਾਲ ਲਾਗੂ ਕਰਨ ਚ ਨਾਕਾਮ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਸਰਕਾਰ ਆਉਂਦੇ ਹੀ ਕਿਸਾਨਾਂ ਲਈ ਨਵੀਆਂ ਸਿੰਚਾਈ ਯੋਜਨਾਵਾਂ ਤੇ ਕਰਜ਼ਾ ਰਾਹਤ ਨੀਤੀਆਂ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਝੂਠੇ ਵਾਅਦੇ ਕਰ ਕੇ ਕਿਸਾਨਾਂ ਨੂੰ ਗੁਮਰਾਹ ਕੀਤਾ ਹੈ। ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ ਭੱਜ ਰਿਹਾ ਹੈ ਤੇ ਕਿਸਾਨ ਕਰਜ਼ੇ ਦੇ ਬੋਝ ਹੇਠ ਦਬਿਆ ਹੋਇਆ ਹੈ। ਪੰਜਾਬ ਦੀਆਂ ਮੰਡੀਆਂ ’ਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਧੱਕੇ ਖਾਣੇ ਪੈ ਰਹੇ ਹਨ। 2027 ਦੀ ਚੋਣ ਪੰਜਾਬ ਦੇ ਭਵਿੱਖ ਦੀ ਚੋਣ ਹੋਵੇਗੀ, ਜਿੱਥੇ ਜਨਤਾ ਮੁਫ਼ਤਖੋਰੀ ਦੀ ਰਾਜਨੀਤੀ ਦੀ ਬਜਾਏ ਵਿਕਾਸ ਤੇ ਸੁਰੱਖਿਆ ਨੂੰ ਚੁਣੇਗੀ। ਡਾ. ਵੇਂਈਪੂੰਈ ਨੇ ਜ਼ਿਲ੍ਹੇ ਦੇ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਕਿਸਾਨ ਮੋਰਚਾ ਹਰ ਉਸ ਕਿਸਾਨ ਦੇ ਨਾਲ ਖੜ੍ਹਾ ਹੈ ਜਿਸ ਦੀ ਆਵਾਜ਼ ਦਬਾਈ ਜਾ ਰਹੀ ਹੈ।