ਆਰਐੱਮਪੀਆਈ ਨੇ ਭਿੱਖੀਵਿੰਡ ’ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Publish Date: Sat, 28 Feb 2026 06:11 PM (IST)
Updated Date: Sat, 28 Feb 2026 06:13 PM (IST)

ਰਾਜਨ ਚੋਪੜਾ,•ਪੰਜਾਬੀ ਜਾਗਰਣ, ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਵਲੋਂ ਤਹਿਸੀਲ ਕੰਪਲੈਕਸ ਭਿੱਖੀਵਿੰਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਗੰਨਾ ਮਿੱਲ ਨੂੰ ਬਚਾਉਣ ਲਈ ਮਿੱਲ ਦੇ ਗੇਟ ਅੱਗੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਨੂੰ ਚੁੱਕ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਕੇ ਜੇਲੀਂ ਡੱਕ ਦਿੱਤਾ ਗਿਆ ਹੈ, ਜੋ ਕਿ ਪੰਜਾਬ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਜ਼ਮੀਨਾਂ ਨੂੰ ਕੋਢੀਆਂ ਦੇ ਭਾਅ ਵੇਚ ਰਹੀ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜੇਲੀਂ ਡੱਕਣਾ, ਗੁੰਡਾਗਰਦੀ ਦਾ ਨਤੀਜਾ ਹੈ। ਕਿਸਾਨਾਂ ਦੇ ਨਾਲ ਲਏ ਗਏ ਪੰਗੇ ਦੇ 2027 ਵਿਚ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਜਸਵੰਤ ਸਿੰਘ ਭਿੱਖੀਵਿੰਡ, ਸਵਿੰਦਰ ਸਿੰਘ ਚੱਕ, ਪ੍ਰਗਟ ਸਿੰਘ ਪਹਿਲਵਾਨ ਕੇ, ਬਿੱਕਰ ਸਿੰਘ ਭਗਵਾਨਪੁਰ, ਹਰਜਿੰਦਰ ਸਿੰਘ ਭੈਣੀ, ਜਸਵੰਤ ਸਿੰਘ ਬਾਸਰਕੇ, ਸੁਖਦੇਵ ਸਿੰਘ ਬੱਬੀ ਪਹਿਲਵਾਨਕੇ, ਸੰਦੀਪ ਸਿੰਘ ਭਿੱਖੀਵਿੰਡ, ਨਛੱਤਰ ਸਿੰਘ ਬਾਊ ਸਾਂਢਪੁਰਾ ਆਦਿ ਆਗੂ ਹਾਜਰ ਸਨ। ਕੈਪਸ਼ਨ - ਤਹਿਸੀਲ ਕੰਪਲੈਕਸ ਭਿੱਖੀਵਿੰਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਆਰਐੱਮਪੀਆਈ ਦੇ ਆਗੂ।