
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨੈਸ਼ਨਲ ਹਾਈਵੇ ’ਤੇ ਸਰਵਿਸ ਲੇਨ ਉੱਪਰ ਖੜ੍ਹੇ ਖਰਾਬ ਟਰੱਕ ਦੇ ਪਿੱਛੋਂ ਆਈ ਟਵੰਟੀ ਕਾਰ ਦੀ ਟੱਕਰ ਹੋ ਗਈ। ਹਾਦਸੇ ’ਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿ੍ਰਤਕਾਂ ਦੇ ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ।

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਨੈਸ਼ਨਲ ਹਾਈਵੇ ’ਤੇ ਸਰਵਿਸ ਲੇਨ ਉੱਪਰ ਖੜ੍ਹੇ ਖਰਾਬ ਟਰੱਕ ਦੇ ਪਿੱਛੋਂ ਆਈ ਟਵੰਟੀ ਕਾਰ ਦੀ ਟੱਕਰ ਹੋ ਗਈ। ਹਾਦਸੇ ’ਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿ੍ਰਤਕਾਂ ਦੇ ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਰਾਤ ਨੂੰ ਅਮੋਲਕਪ੍ਰੀਤ ਸਿੰਘ (25) ਵਾਸੀ ਪਿੱਦੀ ਅਤੇ ਸੁਖਰਾਜ ਸਿੰਘ (34) ਵਾਸੀ ਰੂੜੇ ਆਸਲ ਆਈ ਟਵੰਟੀ ਕਾਰ ਵਿਚ ਸਵਾਰ ਹੋ ਕੇ ਤਰਨਤਾਰਨ ਵਲੋਂ ਪਿੱਦੀ ਪਿੰਡ ਜਾ ਰਹੇ ਸੀ। ਜਦੋਂ ਉਹ ਨੈਸ਼ਨਲ ਹਾਈਵੇ ’ਤੇ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਹਾਈਵੇ ਦੀ ਸਰਵਿਸ ਲੇਨ ’ਤੇ ਪੁੱਜੇ ਤਾਂ ਕਾਰ ਅੱਗੇ ਇਕ ਖਰਾਬ ਖੜ੍ਹੇ ਟਰੱਕ ਵਿਚ ਜਾ ਵੱਜੀ। ਹਾਦਸੇ ਦੌਰਾਨ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਥਾਣਾ ਸਦਰ ਤਰਨਤਾਰਨ ਦੇ ਜਾਂਚ ਅਧਿਕਾਰੀ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕਾਂ ਦੇ ਪਰਿਵਾਰ ਨੇ ਇਸ ਹਾਦਸੇ ਸਬੰਧੀ ਕੋਈ ਕਾਰਵਾਈ ਨਹੀਂ ਕਰਵਾਈ।