ਪ੍ਰਤਾਪ ਸਿੰਘ, ਤਰਨਤਾਰਨ : ਪਿੰਡ ਸੰਘੇ ਵਿਖੇ ਤੇਜ਼ ਰਫਤਾਰ ਟਰੱਕ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਤੇ ਭਤੀਜਾ ਗੰਭੀਰ ਰੂਪ 'ਚ ਜ਼ਖ਼ ਮੀ ਹੋ ਗਏ।

ਜੁਗਨੂੰ ਨਾਥ ਪੁੱਤਰ ਸ਼ੀਰਾ ਵਾਸੀ ਗੋਕਲਪੁਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਉਸ ਦਾ ਪਿਤਾ ਸ਼ੀਰਾ, ਮਾਤਾ ਤੇ ਭਤੀਜਾ ਸਕੂਟਰੀ ਨੰਬਰ ਪੀਬੀ46 ਯੂ 5465 'ਤੇ ਕਪੂਰਥਲਾ ਗਏ ਹੋਏ ਸੀ। ਵਾਪਸ ਆਉਂਦੇ ਸਮੇਂ ਜਦੋਂ ਉਹ ਪਿੰਡ ਸੰਘੇ ਨੇੜੇ ਪੁੱਜੇ ਤਾਂ ਇਕ ਟਰੱਕ ਨੰਬਰ ਪੀਬੀ65 ਆਰ 0683 ਦੇ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੇ ਪਿਤਾ ਦੀ ਮੌਕੇ 'ਤੇ ਮੌਤ ਹੋ ਗਈ ਜਦੋਂਕਿ ਮਾਤਾ ਤੇ ਭਤੀਜਾ ਗੰਭੀਰ ਰੂਪ 'ਚ ਜ਼ਖ਼ ਮੀ ਹੋ ਗਏ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਮਲਟੀਸ਼ਪੈਸ਼ਲਿਟੀ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟਰੱਕ ਚਾਲਕ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Posted By: Seema Anand