ਰਾਕੇਸ਼ ਨਈਅਰ, ਚੋਹਲਾ ਸਾਹਿਬ :

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸ਼ੋ੍ਮਣੀ ਅਕਾਲੀ ਦਲ ਬਾਦਲ ਵੱਲੋਂ ਸੰਸਦ ਦੇ ਿਘਰਾਓ ਦੇ ਦਿੱਤੇ ਪੋ੍ਗਰਾਮ ਤਹਿਤ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਸਾਬਕਾ ਜਨਰਲ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਵੀਰਵਾਰ ਨੂੰ ਸੈਂਕੜੇ ਵਰਕਰਾਂ ਦਾ ਵੱਡਾ ਇਕੱਠ ਚੋਹਲਾ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਇਆ।

ਇਸ ਮੌਕੇ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਦੇਸ਼ ਅਤੇ ਪੰਜਾਬ ਦੇ ਕਿਸਾਨਾਂ ਲਈ ਬਹੁਤ ਹੀ ਮਾੜੇ ਹਨ। ਉਨਾਂ੍ਹ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ। ਸੱਤਾ ਦੇ ਨਸ਼ੇ ਵਿਚ ਧੁੱਤ ਅੰਨੀਂ ਬੋਲੀ ਸੈਂਟਰ ਦੀ ਸਰਕਾਰ ਸਿਰਫ ਤੇ ਸਿਰਫ ਪੂੰਜੀਪਤੀਆਂ ਦੇ ਹੱਕ ਵਿਚ ਭੁਗਤ ਰਹੀ ਹੈ। ਦੇਸ਼ ਦੇ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੜਕਾਂ 'ਤੇ ਦਿਨ-ਰਾਤ ਬੈਠੇ ਹਨ, ਪਰ ਸਰਕਾਰ ਅੱਖਾਂ ਮੀਟੀ ਬੈਠੀ ਹੈ। ਜਥੇ. ਕਰਮੂੰਵਾਲਾ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਇਨਾਂ੍ਹ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 17 ਸਤੰਬਰ ਨੂੰ ਸੰਸਦ ਦਾ ਿਘਰਾਓ ਕਰਨ ਜਾ ਰਹੀ ਹੈ। ਇਸ ਮੌਕੇ ਉਨਾਂ੍ਹ ਨਾਲ ਸੀਨੀਅਰ ਆਗੂ ਮਨਜੀਤ ਸਿੰਘ ਪੱਖੋਪੁਰ, ਸੀਨੀਅਰ ਆਗੂ ਸਵਿੰਦਰ ਸਿੰਘ ਕਾਕਾ ਪ੍ਰਧਾਨ, ਚੈਂਚਲ ਸਿੰਘ ਚੋਹਲਾ ਸਾਹਿਬ ਮੈਂਬਰ ਜ਼ਿਲ੍ਹਾ ਪ੍ਰਰੀਸ਼ਦ, ਸਵਿੰਦਰ ਸਿੰਘ ਪ੍ਰਧਾਨ ਕਰਮੂੰਵਾਲਾ, ਦਲੇਰ ਸਿੰਘ ਿਢੱਲੋਂ ਕਰਮੂੰਵਾਲਾ, ਦਇਆ ਸਿੰਘ ਚੋਹਲਾ ਖੁਰਦ, ਤਰਲੋਚਨ ਸਿੰਘ ਡੀਆਰ, ਸੁਖਬੀਰ ਸਿੰਘ ਆੜਤੀ, ਗੁਰਪ੍ਰਰੀਤ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਬੱਬੂ, ਭੁਪਿੰਦਰ ਸਿੰਘ ਗਾਬੜੀਆ, ਹੌਲਦਾਰ ਹਰਬੰਸ ਸਿੰਘ ਫੌਜੀ ਚੋਹਲਾ ਸਾਹਿਬ, ਰਾਮਜੀਤ ਸਿੰਘ ਪ੍ਰਧਾਨ ਕੱਪੜੇ ਵਾਲੇ, ਸੁਖਚੈਨ ਸਿੰਘ ਰੰਧਾਵਾ ਕਰਮੂੰਵਾਲਾ ਯੂਥ ਆਗੂ, ਜਸਵਿੰਦਰ ਸਿੰਘ ਸਾਬਕਾ ਮੈਂਬਰ, ਜਗਦੇਵ ਸਿੰਘ ਪੱਖੋਪੁਰ, ਕੰਵਲਜੀਤ ਸਿੰਘ, ਕੈਪਟਨ ਅਮਰੀਕ ਸਿੰਘ ਪੱਖੋਪੁਰ, ਗੁਰਵਿੰਦਰ ਸਿੰਘ ਪੱਖੋਪੁਰ, ਬਲਵਿੰਦਰ ਸਿੰਘ ਕਾਕਾ, ਮਨਿੰਦਰ ਸਿੰਘ ਮੰਨਾ ਨੰਬਰਦਾਰ, ਸਰਬਜੀਤ ਸਿੰਘ ਪੱਖੋਪੁਰ, ਕੇਵਲ ਸਿੰਘ, ਸਤਨਾਮ ਸਿੰਘ ਿਢੱਲੋਂ ਚੋਹਲਾ ਸਾਹਿਬ, ਭੁਪਿੰਦਰ ਸਿੰਘ, ਗੁਰਭੇਜ ਸਿੰਘ ਚੰਬਾ ਕਲਾਂ, ਗੁਰਮੇਜ ਸਿੰਘ ਚੋਹਲਾ, ਡਾ. ਇੰਦਰਜੀਤ ਸਿੰਘ ਸਾਬਕਾ ਪ੍ਰਰੈੱਸ ਸਕੱਤਰ ਹਲਕਾ ਖਡੂਰ ਸਾਹਿਬ ਆਦਿ ਪਾਰਟੀ ਵਰਕਰ ਹਾਜ਼ਰ ਸਨ।