- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਲ੍ਹਾ ਵਿਖੇ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਚ ਹੀ ਫਾਹਾ ਲਗੇ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਗੁਰਬਰਿੰਦਰ ਸਿੰਘ•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੱਲ੍ਹਾ ਵਿਖੇ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਚ ਹੀ ਫਾਹਾ ਲਗੇ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਧਾਰਾ 194 ਬੀਐੱਨਐੱਸ ਦੇ ਤਹਿਤ ਕਾਰਵਾਈ ਕੀਤੀ ਹੈ। ਸੁਖਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਕੱਲ੍ਹਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਸਭ ਤੋਂ ਛੋਟਾ ਹਰਵਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੌਰਾਨ ਹੀ ਉਸਨੇ ਖੁਦਕੁਸ਼ੀ ਕੀਤੀ ਹੈ।