ਰੋਜ਼ਾਨਾ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਭਾਜਪਾ ’ਚ ਸੇਵਾ ਕਰਨ ਲਈ ਪਾਰਟੀ ’ਚ ਸ਼ਮੂਲੀਅਤ ਕਰ ਰਹੇ ਹਨ।

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ : ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਸੂਬਿਆਂ ਪੱਛਮੀ ਬੰਗਾਲ, ਅਸਾਮ, ਪੁੱਡੂਚੇਰੀ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਲਾ-ਮਿਸਾਲ ਜਿੱਤ ਦਰਜ ਕਰ ਕੇ ਇਤਿਹਾਸ ਕਾਇਮ ਕੀਤਾ ਹੈ, ਜਿਸ ਨਾਲ ਸਮੁੱਚੇ ਦੇਸ਼ ਦੇ ਕਰੋੜਾਂ ਭਾਜਪਾ ਆਗੂਆਂ ਦਾ ਕੱਦ ਵਧਿਆ ਹੈ ਤੇ ਇਹ ਸਾਰਾ ਕੁਝ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਚਾਰੂ, ਅਗਾਂਹ ਵਧੂ ਸੋਚ ਦਾ ਨਤੀਜਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਮੁੱਖ ਦਫ਼ਤਰ ਤੋਂ ਤਹਿਸੀਲ ਚੌਕ ਤਕ ਮੋਟਰਸਾਈਕਲ ਮਾਰਚ ਦੌਰਾਨ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਵੱਡੀ ਗਿਣਤੀ ’ਚ ਇਕੱਤਰ ਪਾਰਟੀ ਆਗੂਆਂ ਦੀ ਹਾਜ਼ਰੀ ’ਚ ਕੀਤਾ ਅਤੇ ਲੱਡੂ ਵੰਡ ਕੇ ਇਕ ਦੂਸਰੇ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਆਤਿਸ਼ਬਾਜ਼ੀ ਵੀ ਕੀਤੀ ਤੇ ਢੋਲ ਨਾਲ ਵਰਕਰਾਂ ਨੇ ਭੰਗੜੇ ਵੀ ਪਾਏ।
ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੇਸ਼ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੌਂਪ ਕੇ ਸਾਬਿਤ ਕਰ ਰਹੇ ਹਨ ਕਿ ਭਾਜਪਾ ਦੇਸ਼ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰ ਰਹੀ ਹੈ ਤੇ ਜਦੋਂ ਤੋਂ ਦੇਸ਼ ਦੀ ਸੱਤਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਗਡੋਰ ਸੰਭਾਲ ਕੇ ਲੋਕ ਸੇਵਾ ਕਰ ਰਹੇ ਹਨ, ਉਦੋਂ ਤੋਂ ਦੇਸ਼ ਦੁਨੀਆ ਦੇ ਨਕਸ਼ੇ ’ਤੇ ਮੂਹਰਲੇ ਦੇਸ਼ਾਂ ਦੀ ਕਤਾਰ ਤੋਂ ਵੀ ਅੱਗੇ ਗਿਆ ਹੈ।
ਹੁਣ ਪੰਜਾਬ ਸਮੇਤ ਹੋਣ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ’ਚ ਵੀ ਭਾਜਪਾ ਨੂੰ ਲੋਕ ਸੱਤਾ ਦੇਣ ਲਈ ਉਤਾਵਲੇ ਹਨ ਤੇ ਸਮੇਂ ਦੀ ਉਡੀਕ ’ਚ ਹਨ, ਕਿਉਂਕਿ ਭਾਜਪਾ ਲੋਕਾਂ ਦਾ ਵਿਸ਼ਵਾਸ ਤੇ ਪਿਆਰ ਜਿੱਤ ਚੁੱਕੀ ਹੈ ਤਾਂ ਹੀ ਰੋਜ਼ਾਨਾ ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਭਾਜਪਾ ’ਚ ਸੇਵਾ ਕਰਨ ਲਈ ਪਾਰਟੀ ’ਚ ਸ਼ਮੂਲੀਅਤ ਕਰ ਰਹੇ ਹਨ।
ਇਸ ਮੌਕੇ ਮਹਾ ਮੰਤਰੀ ਹਰਪ੍ਰੀਤ ਸਿੰਘ ਸ਼ਿੰਦਬਾਦ, ਮਹਾ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾ ਮੰਤਰੀ ਸੁਰਜੀਤ ਸਿੰਘ ਸਾਗਰ, ਮੀਤ ਪ੍ਰਧਾਨ ਜਸਕਰਨ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਹਰਮਨਦੀਪ ਸਿੰਘ ਕੱਲਾ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਜੀਤ ਸਿੰਘ ਕੰਗ, ਆਰਟੀਆਈ ਆਗੂ ਰਜਿੰਦਰ ਸ਼ਰਮਾ, ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਜਸਬੀਰ ਸਿੰਘ, ਮੇਜਰ ਸਿੰਘ ਗਿੱਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਭੋਲਾ ਸਿੰਘ ਰਾਣਾ ਗੰਡੀਵਿੰਡ, ਦਿਲਬਾਗ ਸਿੰਘ ਖਾਰਾ, ਸੀਨੀਅਰ ਆਗੂ ਸੁਭਾਸ਼ ਬਾਠ, ਨੀਰਜ ਕੁਮਾਰ, ਬਚਿੱਤਰ ਸਿੰਘ, ਕੈਪਟਨ ਪੂਰਨ ਸਿੰਘ, ਰਾਮੇਸ਼ ਕਲਸੀ, ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ, ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਅਮਨ ਸ਼ਰਮਾ, ਪਰਮਜੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਰਾਮੇਸ਼ ਕਲਸੀ, ਜਗਤਾਰ ਸਿੰਘ ਠੱਠਾ, ਸੁਖਦੇਵ ਸਿੰਘ ਮਾਲੂਵਾਲ, ਜਸਬੀਰ ਸਿੰਘ ਮੁਗਲਚੱਕ, ਐਡਵੋਕੇਟ ਬਿਕਰਮ ਅਰੋੜਾ, ਮੋਨੂੰ ਤਰਨਤਾਰਨ, ਬਾਊ ਪਲਾਸੌਰ, ਵਿਵੇਕ ਅਗਰਵਾਲ, ਬਿਮਲ ਅਗਰਵਾਲ, ਰਣਜੀਤ ਸਿੰਘ ਗਿੱਲ ਵੜੈਚ, ਰੋਬਿਨ ਜੌੜਾ, ਬਾਬਾ ਸਵਰਨ ਸਿੰਘ ਮਾਲਚੱਕ, ਗੁਰਪ੍ਰੀਤ ਸਿੰਘ ਠੱਠੀ, ਸਤਨਾਮ ਸਿੰਘ ਪੰਡੋਰੀ ਰਣ ਸਿੰਘ, ਰਾਜ ਕੁਮਾਰ, ਹਰਪ੍ਰੀਤ ਸਿੰਘ ਖਾਲਸਾ, ਸੂਬੇਦਾਰ ਜਸਪਾਲ ਸਿੰਘ, ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ।