ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਸ਼ਰਧਾ ਨਾਲ ਮਨਾਇਆ ਸੰਗਰਾਂਦ ਦਾ ਦਿਹਾੜਾ
Publish Date: Thu, 12 Feb 2026 06:40 PM (IST)
Updated Date: Fri, 13 Feb 2026 04:09 AM (IST)

ਲੱਖਾਂ ਸ਼ਰਧਾਲੂ ਹੋਏ ਗੁਰੂਘਰ ਨਤਮਸਤਕ, ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ ਦਿਲਬਾਗ ਸਿੰਘ ਝਬਾਲ•, ਪੰਜਾਬੀ ਜਾਗਰਣ, ਬੀੜ ਸਾਹਿਬ : ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਫੱਗਣ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆ। ਦੂਰ ਦੁਰਾਡੇ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜੀਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਜਦੋਂਕਿ ਸ਼ਰਧਾਲੂਆਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਥੇ ਹੀ ਗੁਰੂ ਘਰ ਅੰਦਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਪਵਿੱਤਰ ਦਿਹਾੜੇ ’ਤੇ ਮੀਰੀ ਪੀਰੀ ਹਾਲ ਵਿਖੇ ਪੰਜਾਂ ਪਿਆਰਿਆਂ ਵਲੋਂ ਤਿਆਰ ਕੀਤੇ ਗਏ ਅੰਮ੍ਰਿਤ ਦੇ ਬਾਟੇ ਵਿਚੋਂ 46 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ। ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਨੇ ਦੱਸਿਆ ਕਿ ਸੰਗਤ ਦੀ ਵੱਡੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸਾਹਿਬ ਵਲੋਂ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਸੰਗਤ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਂਦਾ ਹੈ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਮੀਤ ਮੈਨੇਜਰ ਗੁਰਜੀਤ ਸਿੰਘ, ਅਕਾਉਂਟੈਂਟ ਅਮਰਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਨਿਰਮਲ ਸਿੰਘ ਨਾਰਲੀ, ਗੁਰਜੀਤ ਸਿੰਘ ਪੰਜਵੜ੍ਹ ਆਦਿ ਹਾਜ਼ਰ ਸਨ।