ਅੱਠਵੇਂ ਦਿਨ ਵੀ ਹੜਤਾਲ ’ਤੇ ਰਹੇ ਸਫ਼ਾਈ ਕਰਮਚਾਰੀ, ਕੀਤੀ ਨਾਅਰੇਬਾਜ਼ੀ
ਸਫ਼ਾਈ ਅਤੇ ਸੀਵਰ ਕਰਮਚਾਰੀ ਸੂਬਾ ਪੱਧਰੀ ਸੱਦੇ ਦੇ ਚੱਲਦਿਆਂ ਹੜਤਾਲ ’ਤੇ ਹਨ। ਜਿਨ੍ਹਾਂ ਚਿਰ ਮਸਲੇ ਦਾ ਹੱਲ ਨਹੀਂ ਹੁੰਦਾ, ਉਨ੍ਹੀਂ ਦੇਰ ਹੜਤਾਲ ਖ਼ਤਮ ਨਹੀਂ ਹੋਵੇਗੀ।
Publish Date: Wed, 13 May 2026 05:25 PM (IST)
Updated Date: Thu, 14 May 2026 04:03 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸਫ਼ਾਈ ਤੇ ਸੀਵਰ ਕਰਮਚਾਰੀ ਦੀ ਸੂਬਾ ਪੱਧਰੀ ਹੜਤਾਲ ਦੇ ਚੱਲਦਿਆਂ ਬੁੱਧਵਾਰ ਨੂੰ ਅੱਠਵੇਂ ਦਿਨ ਵੀ ਨਗਰ ਕੌਂਸਲ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਰਹੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰੋਸ ਮਾਰਚ ਵੀ ਕੱਢਿਆ। ਸਫ਼ਾਈ ਅਤੇ ਸੀਵਰ ਕਰਮਚਾਰੀ 6 ਮਈ ਤੋਂ ਸੂਬਾ ਪੱਧਰੀ ਹੜਤਾਲ ’ਤੇ ਹਨ। ਜਿਸਦੇ ਚੱਲਦਿਆਂ ਤਰਨਤਾਰਨ ਪੰਜਾਬ ਸਰਕਾਰ ਵਿਰੁੱਧ ਰੋਸ ਜਾਹਿਰ ਕਰ ਰਹੇ ਹਨ। ਜਿਸਦੇ ਚੱਲਦਿਆਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਠੱਪ ਪਿਆ ਹੈ ਤੇ ਸੀਵਰੇਜ ਨਾਲ ਸਬੰਧਤ ਕੰਮ ਵੀ ਬੰਦ ਹਨ। ਘਰਾਂ ਵਿੱਚੋਂ ਕੂੜਾ ਇਕੱਤਰ ਕਰਨ ਦਾ ਕੰਮ ਵੀ ਕਰਮਚਾਰੀਆਂ ਨੇ ਰੋਕਿਆ ਹੋਇਆ ਹੈ। ਨਗਰ ਕੌਂਸਲ ਦਫਤਰ ਤਰਨਤਾਰਨ ਅੱਗੇ ਦਿੱਤੇ ਗਏ ਧਰਨੇ ਦੌਰਾਨ ਸੰਬੋਧਨ ਕਰਦਿਆਂ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਫ਼ਾਈ ਅਤੇ ਸੀਵਰ ਕਰਮਚਾਰੀ ਸੂਬਾ ਪੱਧਰੀ ਸੱਦੇ ਦੇ ਚੱਲਦਿਆਂ ਹੜਤਾਲ ’ਤੇ ਹਨ। ਜਿਨ੍ਹਾਂ ਚਿਰ ਮਸਲੇ ਦਾ ਹੱਲ ਨਹੀਂ ਹੁੰਦਾ, ਉਨ੍ਹੀਂ ਦੇਰ ਹੜਤਾਲ ਖ਼ਤਮ ਨਹੀਂ ਹੋਵੇਗੀ। ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਪ੍ਰਥਾ ਖ਼ਤਮ ਕਰਨ, ਸਫਾਈ ਸੇਵਕ ਤੇ ਸੀਵਰਮੈਨ ਦੀ ਭਰਤੀ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਤਰਸ ਦੇ ਅਧਾਰ ’ਤੇ ਜੋ ਨੌਕਰੀਆਂ ਅਜੇ ਤਕ ਨਹੀਂ ਦਿੱਤੀਆਂ ਗਈਆਂ, ਉਹ ਤੁਰੰਤ ਦਿੱਤੀਆਂ ਜਾਣ, ਡੀਏ ਲਾਗੂ ਕਰਨ, ਡੀਏ ਦਾ ਬਕਾਇਆ ਜਾਰੀ ਕਰਨ, ਪੇ ਕਮਿਸ਼ਨ ਦਾ ਬਣਦਾ ਬਕਾਇਆ ਜਾਰੀ ਕਰਨ ਆਦਿ ਵਰਗੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ। ਇਸ ਮੌਕੇ ਰਾਮ ਪ੍ਰਕਾਸ਼ ਮੀਤ ਪ੍ਰਧਾਨ, ਜੱਜਪਾਲ, ਨਿੰਦੀ, ਸੁਰਜੀਤ ਕੁਮਾਰ, ਤਿਲਕ ਰਾਜ, ਰਾਜ ਕੁਮਾਰ, ਕਾਲਾ, ਰਕੇਸ਼ ਕੁਮਾਰ, ਆਸ਼ੂ ਕੁਮਾਰ, ਕ੍ਰਿਸ਼ਨ, ਮਨਦੀਪ , ਜਗਮੋਹਨ, ਰਜਿੰਦਰ ਕੁਮਾਰ, ਲਛਮਣ, ਕੁਲਵੰਤ, ਸੰਤੋਸ਼, ਸਲਮਾਂ, ਬਬਲੀ, ਰਾਣੀ, ਸੁਨੀਲ ਕੁਮਾਰ, ਸਾਹਿਬ ਸਿੰਘ, ਦਲੀਪ, ਸੁਨੀਲ, ਭੋਲੀ, ਸੋਨੀਆਂ, ਹੈਪੀ, ਧੀਰਾ ਆਦਿ ਸਮੇਤ ਵੱਡੀ ਗਿਣਤੀ ਵਿਚ ਸਫਾਈ ਤੇ ਸੀਵਰੇਜ ਕਰਮਚਾਰੀ ਹਾਜਰ ਸਨ।