ਲੁਕਸ ਅਕੈਡਮੀ ਦੀ ਪ੍ਰਬੰਧਕ ਸੰਜਨਾ ਸਿੰਘ ਸਨਮਾਨਤ
ਸੰਜਨਾ ਸਿੰਘ ਨੇ ਵਿਦਿਆਰਥਣਾਂ ਨੂੰ ਸਿਖਾਇਆ ਕਿ ਆਪਣਾ ਕਾਰੋਬਾਰ ਕਿਵੇਂ ਸ਼ੁਰੂ ਕੀਤਾ ਜਾ ਸਕਦਾ ਹੈ ਤੇ ਆਪਣੇ ਪੈਰਾਂ ’ਤੇ ਕਿਵੇਂ ਖੜ੍ਹਾ ਹੋਇਆ ਜਾ ਸਕਦਾ ਹੈ।
Publish Date: Sun, 26 Apr 2026 03:54 PM (IST)
Updated Date: Mon, 27 Apr 2026 04:02 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ’ਚ ਅਹਿਮ ਯੋਗਦਾਨ ਪਾਉਣ ਵਾਲੀ ਲੁਕਸ ਅਕੈਡਮੀ ਗੋਇੰਦਵਾਲ ਦੇ ਮੁੱਖ ਪ੍ਰਬੰਧਕ ਸੰਜਨਾ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੀਟੀਆਰ ਆਯੂਰਵੈਦਿਕ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਨਿਤਿਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਆਯੂਰਵੈਦਿਕ ਸੰਸਥਾ ਵੱਲੋਂ ਅਮ੍ਰਿਤਸਰ ਵਿਖੇ ਕਰਵਾਏ ਸੈਮੀਨਾਰ ’ਚ ਪ੍ਰਬੰਧਕ ਸੰਜਨਾ ਸਿੰਘ ਨੂੰ ਮੁੱਖ ਮਹਿਮਾਨ ਵੱਜੋਂ ਸੱਦਿਆ ਗਿਆ ਸੀ। ਜਿਸ ’ਚ ਪ੍ਰਬੰਧਕ ਸੰਜਨਾ ਸਿੰਘ ਨੇ ਲੁਕਸ ਅਕੈਡਮੀ ਗੋਇੰਦਵਾਲ ਸਾਹਿਬ ਵੱਲੋਂ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ’ਚ ਪਾਏ ਜਾ ਰਹੇ ਯੋਗਦਾਨ ਤੋਂ ਜਾਣੂੰ ਕਰਵਾਇਆ। ਸੰਜਨਾ ਸਿੰਘ ਨੇ ਵਿਦਿਆਰਥਣਾਂ ਨੂੰ ਸਿਖਾਇਆ ਕਿ ਆਪਣਾ ਕਾਰੋਬਾਰ ਕਿਵੇਂ ਸ਼ੁਰੂ ਕੀਤਾ ਜਾ ਸਕਦਾ ਹੈ ਤੇ ਆਪਣੇ ਪੈਰਾਂ ’ਤੇ ਕਿਵੇਂ ਖੜ੍ਹਾ ਹੋਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਹ ਗੋਇੰਦਵਾਲ ਸਾਹਿਬ ਵਿਖੇ ਪਿਛਲੇ 12 ਸਾਲਾਂ ਤੋਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਦਾ ਕੰਮ ਕਰ ਰਹੇ ਹਨ। ਇਸ ਮੌਕੇ ਟ੍ਰੇਨਿੰਗ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਮੁੱਖ ਮਹਿਮਾਨ ਨੇ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੰਜਨਾ ਸਿੰਘ ਦਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਕੈਪਸ਼ਨ : ਲੁਕਸ ਇੰਸਟੀਚਿਊਟ ਦੀ ਪ੍ਰਬੰਧਕ ਸੰਜਨਾ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਬੰਧਕ।