ਸਰਪੰਚ ਬਿੱਲਾ ਸ਼ੇਰੋਂ ਨੇ ਕੈਪਟਨ ਸਵਰਨ ਸਿੰਘ ਪੱਖੋਪੁਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਵਿਚ ਸੰਗਠਨ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
Publish Date: Sun, 31 May 2026 04:57 PM (IST)
Updated Date: Mon, 01 Jun 2026 04:05 AM (IST)

ਰਾਕੇਸ਼ ਨਈਅਰ•,ਪੰਜਾਬੀ ਜਾਗਰਣ, ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਟਕਸਾਲੀ ਆਗੂ ਸਵਰਗਵਾਸੀ ਕੈਪਟਨ ਸਵਰਨ ਸਿੰਘ ਪੱਖੋਪੁਰ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਅਤੇ ਮੌਜੂਦਾ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਅਤੇ ਇੰਦਰਜੀਤ ਸਿੰਘ ਸੋਨੀ ਆੜ੍ਹਤੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਵਿਚ ਸੰਗਠਨ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਕੈਪਟਨ ਸਵਰਨ ਸਿੰਘ ਪੱਖੋਪੁਰ ਦੇ ਪਰਿਵਾਰ ਦੀ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਸ਼ੁਰੂ ਤੋਂ ਹੀ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਾ ਆ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ। ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਪੂਰੀ ਸੰਭਾਵਨਾ ਹੈ ਅਤੇ ਇਸ ਲਈ ਹਰ ਵਰਕਰ ਨੂੰ ਲੋਕਾਂ ਤਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਅਤੇ ਇੰਦਰਜੀਤ ਸਿੰਘ ਸੋਨੀ ਆੜ੍ਹਤੀ ਨੇ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਵਾਂਗ ਪਾਰਟੀ ਦਾ ਸਾਥ ਦਿੰਦੇ ਰਹਿਣਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਦੌਰਾਨ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਕੁਲਦੀਪ ਸਿੰਘ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ, ਤੇਜਿੰਦਰ ਸਿੰਘ ਪ੍ਰਿੰਸ ਫ਼ਤਿਆਬਾਦ, ਮਨਜਿੰਦਰ ਸਿੰਘ ਲਾਟੀ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਗੁਰਮੇਲ ਸਿੰਘ ਫੌਜੀ, ਮੁਹੱਬਤਪਾਲ ਸਿੰਘ, ਯੂਥ ਆਗੂ ਜਗਰੂਪ ਸਿੰਘ ਪੱਖੋਪੁਰ, ਕੁਲਦੀਪ ਸਿੰਘ, ਗੁਰਸੇਵਕ ਸਿੰਘ, ਸੁਖਦੀਪ ਸਿੰਘ, ਜਗਜੀਤ ਸਿੰਘ ਜੱਗੀ ਆਦਿ ਹਾਜ਼ਰ ਸਨ। ਕੈਪਸ਼ਨ : ਟਕਸਾਲੀ ਅਕਾਲੀ ਪਰਿਵਾਰ ਸਵ.ਕੈਪਟਨ ਸਵਰਨ ਸਿੰਘ ਪੱੱਖੋਪੁਰ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ, ਇੰਦਰਜੀਤ ਸਿੰਘ ਸੋਨੀ ਆੜ੍ਹਤੀ ਤੇ ਨਾਲ ਹਨ ਸਿਕੰਦਰ ਸਿੰਘ ਵਰਾਣਾ ਤੇ ਹੋਰ ਆਗੂ।