ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਵਜੀਫ਼ੇ ਵੰਡੇ
ਇੰਟਰ ਸਕੂਲ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ
Publish Date: Wed, 21 Jan 2026 05:51 PM (IST)
Updated Date: Thu, 22 Jan 2026 04:04 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਵੱਲੋਂ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ 2024-25 ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਤੇ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵੱਲੋਂ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੇਵਾਮੁਕਤ ਸੁੱਖਾ ਸਿੰਘ, ਪ੍ਰਭਜੀਤ ਸਿੰਘ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।