ਧਾਰਮਿਕ ਪ੍ਰੀਖਿਆ ’ਚ ਅੱਵਲ ਰਹੇ ਵਿਦਿਆਰਥੀਆਂ ਨੂੰ ਦਿੱਤੇ ਵਜੀਫੇ
ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 2100 ਰੁਪਏ ਦਾ ਵਜੀਫਾ ਦਿੱਤਾ ਗਿਆ ਹੈ।
Publish Date: Sat, 28 Feb 2026 05:39 PM (IST)
Updated Date: Sun, 01 Mar 2026 04:05 AM (IST)
ਲਵਦੀਪ ਦੇਵਗਨ•,ਪੰਜਾਬੀ ਜਾਗਰਣ, ਸਰਹਾਲੀ ਕਲਾਂ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2024 ਵਿਚ ਲਈ ਗਈ ਸੀ, ਜਿਸ ਵਿਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ। ਉਸ ਪ੍ਰੀਖਿਆ ਦਾ ਨਤੀਜਾ ਆਇਆ ਹੈ ਜਿਸ ’ਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਦੇ 2 ਅੱਠਵੀਂ, 1 ਛੇਵੀਂ ਕਲਾਸ ਦੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 1100 ਰੁਪਏ ਦਾ ਵਜੀਫਾ ਦਿੱਤਾ ਗਿਆ ਹੈ। ਇਸੇ ਤਰ੍ਹਾਂ 7 ਨੌਵੀਂ, 1 ਦਸਵੀਂ, 2 ਗਿਆਰਵੀਂ ਅਤੇ 2 ਬਾਰਵੀ ਕਲਾਸ ਦੇ ਵਿਦਿਆਰਥੀਆਂ ਨੇ ਦੂਜੇ ਦਰਜੇ ਦੀ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 2100 ਰੁਪਏ ਦਾ ਵਜੀਫਾ ਦਿੱਤਾ ਗਿਆ ਹੈ। ਇਸ ਮੌਕੇ ਸੰਤ ਬਾਬਾ ਹਾਕਮ ਸਿੰਘ, ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਚਾਰਕ ਭਾਈ ਗੁਰਬਚਨ ਸਿੰਘ ਅਤੇ ਸਕੂਲ ਦੇ ਵਾਇਸ ਪ੍ਰਿੰਸੀਪਲ ਅਨਿਲ ਕੁਮਾਰ ਨੇ ਕੁਲ 15 ਬੱਚਿਆਂ ਨੂੰ ਨਕਦ ਵਜੀਫੇ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸੰਸਾ ਅਤੇ ਧੰਨਵਾਦ ਕੀਤਾ।