ਸਕੂਲ ਆਫ਼ ਐਮੀਨੈਂਸ ਗੋਇੰਦਵਾਲ ਸਾਹਿਬ ਦੀ ਮੈਗਾ ਮਾਪੇ-ਅਧਿਆਪਕ ਮਿਲਣੀ ਬਣੀ ਯਾਦਗਾਰ
ਸਾਨੂੰ ਸਾਰਿਆਂ ਨੂੰ ਹੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਚੰਗੀ ਵਿੱਦਿਆ ਪ੍ਰਾਪਤ ਕਰਨ ਲਈ ਦਾਖ਼ਲ ਕਰਵਾਉਣਾ ਚਾਹੀਦਾ ਹੈ
Publish Date: Sun, 29 Mar 2026 06:45 PM (IST)
Updated Date: Mon, 30 Mar 2026 04:06 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸਕੂਲ ਆਫ਼ ਐਮੀਨੈਂਸ ਗੋਇੰਦਵਾਲ ਸਾਹਿਬ ’ਚ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਬੱਚਿਆਂ ਦੇ ਮਾਂ-ਬਾਪ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸਮਾਗਮ ’ਚ ਹਰਪ੍ਰੀਤ ਸਿੰਘ ਧੁੰਨਾ ਡਾਇਰੈਕਟਰ ਮੰਡੀ ਬੋਰਡ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਾਰੇ ਅੱਵਲ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੇ ਉਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਅੱਜ ਦੀ ਕੀਤੀ ਹੋਈ ਮਿਹਨਤ ਆਉਣ ਵਾਲੇ ਸਮੇਂ ’ਚ ਜ਼ਰੂਰ ਰੰਗ ਲਿਆਵੇਗੀ। ਉਪਰੰਤ ਉਨ੍ਹਾਂ ਨੇ ਸਕੂਲ ਨੂੰ ਪ੍ਰਾਪਤ ਚਾਰ 75 ਇੰਚ ਦੇ ਇੰਟਰਐਕਟਿਵ ਪੈਨਲਾਂ ਦਾ ਵੀ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਚੰਗੀ ਵਿੱਦਿਆ ਪ੍ਰਾਪਤ ਕਰਨ ਲਈ ਦਾਖ਼ਲ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨਾਲ ਪਿੰਡ ਦੀ ਸਮੂਹ ਪੰਚਾਇਤ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਮਨਦੀਪ ਤੇ ਕਮੇਟੀ ਮੈਂਬਰ ਵੀ ਇਨ੍ਹਾਂ ਸਮਾਗਮਾਂ ’ਚ ਹਾਜ਼ਰ ਸਨ। ਪ੍ਰਿੰਸੀਪਲ ਪਰਵੀਨ ਕੌਰ ਨੇ ਆਏ ਮਹਿਮਾਨਾਂ ਤੇ ਮਾਤਾ-ਪਿਤਾ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।