ਮੇਲੇ ਦੌਰਾਨ ਸਕਾਰਪਿਓ ਸਵਾਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਲੰਗਰ ਛੱਕ ਰਹੇ 3 ਨੌਜਵਾਨ ਜ਼ਖ਼ਮੀ, 2 ਗ੍ਰਿਫ਼ਤਾਰ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜੋੜਾ ਵਿਖੇ ਚੱਲ ਰਹੇ ਮੇਲੇ ਦੌਰਾਨ ਸਕਾਰਪਿਓ ’ਤੇ ਆਏ ਇਕ ਦਰਜਨ ਤੋਂ ਵੱਧ ਲੋਕਾਂ ਨੇ ਕਥਿਤ ਤੌਰ ’ਤੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ। ਜਦੋਂਕਿ ਇਕ ਹੋਰ ਨੌਜਵਾਨ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਤਿੰਨਾਂ ਜ਼ਖ਼ਮੀਆਂ ਨੂੰ ਕੈਰੋਂ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਇਲਾਕੇ ਨਾਲ ਸਬੰਧਤ ਥਾਣਾ ਸਰਹਾਲੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
Publish Date: Fri, 22 May 2026 12:18 PM (IST)
Updated Date: Fri, 22 May 2026 12:23 PM (IST)
ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜੋੜਾ ਵਿਖੇ ਚੱਲ ਰਹੇ ਮੇਲੇ ਦੌਰਾਨ ਸਕਾਰਪਿਓ ’ਤੇ ਆਏ ਇਕ ਦਰਜਨ ਤੋਂ ਵੱਧ ਲੋਕਾਂ ਨੇ ਕਥਿਤ ਤੌਰ ’ਤੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ। ਜਦੋਂਕਿ ਇਕ ਹੋਰ ਨੌਜਵਾਨ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਤਿੰਨਾਂ ਜ਼ਖ਼ਮੀਆਂ ਨੂੰ ਕੈਰੋਂ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਇਲਾਕੇ ਨਾਲ ਸਬੰਧਤ ਥਾਣਾ ਸਰਹਾਲੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਨਿਰਮਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਜੋੜਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਨ੍ਹਾਂ ਦੇ ਪਿੰਡ ਬਾਬਾ ਬਸ਼ੀਰ ਸ਼ਾਹ ਦੀ ਦਰਗਾਹ ’ਤੇ ਮੇਲਾ ਚੱਲ ਰਿਹਾ ਸੀ। ਜਿਥੇ ਉਹ, ਉਸਦੇ ਲੜਕੇ ਜੁਗਰਾਜ ਸਿੰਘ ਅਤੇ ਜਗਰੂਪ ਸਿੰਘ ਤੋਂ ਇਲਾਵਾ ਉਸਦੇ ਲੜਕਿਆਂ ਦੇ ਦੋਸਤ ਮਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਗੋਰਾ ਵਾਸੀ ਨੱਥੂਚੱਕ ਵੀ ਆਏ ਹੋਏ ਸਨ।
ਉਹ ਸਾਰੇ ਜਣੇ ਲੰਗਰ ਛਕ ਰਹੇ ਸੀ ਕਿ ਅਕਾਸ਼ਦੀਪ ਸਿੰਘ, ਲਵਦੀਪ ਸਿੰਘ, ਅਰਸ਼ਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਪੁੱਤਰ ਦਲਬੀਰ ਸਿੰਘ, ਜੋਬਨਜੀਤ ਸਿੰਘ ਪੁੱਤਰ ਗੁਰਸਾਹਿਬ ਸਿੰਘ, ਜੁਗਰਾਜ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਜੋੜਾ ਅਤੇ ਸੋਹਣ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦੁੱਬਲੀ 8 ਦੇ ਕਰੀਬ ਅਣਪਛਾਤਿਆਂ ਸਮੇਤ ਕਾਲੀ ਸਕਾਰਪਿਓ ’ਤੇ ਸਵਾਰ ਹੋ ਕੇ ਉਥੇ ਆਏ ਅਤੇ 12 ਬੋਰ ਦੀ ਰਾਈਫਲ ਨਾਲ ਇਕ ਫਾਇਰ ਉਸਦੇ ਲੜਕੇ ਜੁਗਰਾਜ ਸਿੰਘ ਅਤੇ ਦੂਸਰਾ ਉਸਦੇ ਲੜਕੇ ਦੇ ਦੋਸਤ ਮਨਪ੍ਰੀਤ ਸਿੰਘ ’ਤੇ ਕੀਤਾ। ਗੋਲੀਆਂ ਦੇ ਸ਼ਰੇ ਲੱਗਣ ਕਾਰਨ ਇਹ ਦੋਵੇਂ ਜਣੇ ਜ਼ਖ਼ਮੀ ਹੋ ਗਏ। ਜਦੋਂਕਿ ਅਕਾਸ਼ਦੀਪ ਸਿੰਘ ਨੇ ਗੋਰੇ ਨੂੰ ਵੀ ਦਾਤਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਸਕਾਰਪਿਓ ’ਚ ਬੈਠ ਕੇ ਫਰਾਰ ਹੋ ਗਏ।
ਮਾਮਲੇ ਦੀ ਜਾਂਚ ਕਰ ਰਹੇ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਦੇ ਬਿਆਨਾਂ ’ਤੇ ਉਕਤ ਸਾਰੇ ਲੋਕਾਂ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਸ਼ਾਨ ਸਿੰਘ ਪੁੱਤਰ ਦਲਬੀਰ ਸਿੰਘ ਅਤੇ ਸੋਹਨ ਸਿੰਘ ਪੁੱਤਰ ਮਹਿੰਦਰ ਸਿੰਘ ਗ੍ਰਿਫ਼ਤਾਰ ਵੀ ਕਰ ਲਏ ਗਏ ਹਨ। ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।