ਐੱਸਡੀਐੱਮ ਸੰਜੀਵ ਸ਼ਰਮਾ ਨੇ ਵੇਈਂਪੂਈਂ ’ਚ ਘਰ ਨੂੰ ਅੱਗ ਲਾਉਣ ਦੀ ਘਟਨਾ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਰਾਹੁਲ ਦੇ ਆਦੇਸ਼ਾਂ ’ਤੇ ਇਸ ਘਟਨਾ ’ਚ ਪੀੜਤਾਂ ਦੇ ਹੋਏ ਨੁਕਸਾਨ ਦੀ ਜਲਦ ਹੀ ਸਾਰੀ ਭਰਪਾਈ ਕੀਤੀ ਜਾਵੇਗੀ।
Publish Date: Wed, 01 Apr 2026 04:44 PM (IST)
Updated Date: Thu, 02 Apr 2026 04:02 AM (IST)
-ਪੀੜਤ ਪਰਿਵਾਰਾਂ ਨਾਲ ਕੀਤੀ ਗੱਲਬਾਤ, ਇਨਸਾਫ਼ ਦਾ ਦਿਵਾਇਆ ਭਰੋਸਾ
-ਕਿਹਾ, ਪਰਿਵਾਰਾਂ ਦੇ ਹੋਏ ਨੁਕਸਾਨ ਦੀ ਜਲਦ ਕੀਤੀ ਜਾਵੇਗੀ ਭਰਪਾਈ
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਮੰਗਲਵਾਰ ਦੀ ਰਾਤ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂਪੂੰਈਂ ਵਿਖੇ ਦੋ ਘਰਾਂ ਨੂੰ ਅੱਗ ਲਾਉਣ ਦੀ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਲਈ ਖਡੂਰ ਸਾਹਿਬ ਦੇ ਐੱਸਡੀਐੱਮ ਸੰਜੀਵ ਕੁਮਾਰ ਸ਼ਰਮਾ ਪਿੰਡ ਪੁੱਜੇ ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਤੇ ਇਸ ਗੱਲ ਲਈ ਤੱਤਪਰ ਹੈ ਕਿ ਉਨ੍ਹਾਂ ਨੂੰ ਬਣਦਾ ਇਨਸਾਫ਼ ਤੇ ਮੁਆਵਜ਼ਾ ਮਿਲੇ।
ਉਨ੍ਹਾਂ ਅੱਗੇ ਦੱਸਿਆ ਕਿ ਰਾਤ ਨੂੰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਫੌਰਨ ਹਰਕਤ ’ਚ ਆ ਗਿਆ ਸੀ ਤੇ ਰਾਤ ਨੂੰ ਹੀ ਪੀੜਤਾਂ ਦੇ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਕਰ ਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਰਾਹੁਲ ਦੇ ਆਦੇਸ਼ਾਂ ’ਤੇ ਇਸ ਘਟਨਾ ’ਚ ਪੀੜਤਾਂ ਦੇ ਹੋਏ ਨੁਕਸਾਨ ਦੀ ਜਲਦ ਹੀ ਸਾਰੀ ਭਰਪਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਫੌਰੀ ਕਾਰਵਾਈ 'ਤੇ ਪੀੜਤ ਪਰਿਵਾਰਾਂ ਨੇ ਸੰਤੁਸ਼ਟੀ ਪ੍ਰਗਟਾਈ ਹੈ। ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ। ਇਸ ਮੌਕੇ ਤਹਿਸੀਲਦਾਰ ਖਡੂਰ ਸਾਹਿਬ ਲਛਮਣ ਸਿੰਘ ਤੇ ਹੋਰ ਅਧਿਕਾਰੀ ਉਨ੍ਹਾਂ ਨਾਲ ਸਨ।