ਗੁਰਦੁਆਰਾ ਸਾਹਿਬ ਪੁਲਿਸ ਕਲੋਨੀ ਤਰਨਤਾਰਨ ’ਚ ਹੋਏ ਦੂਜੇ ਦਿਨ ਦੇ ਗੁਰਮਤਿ ਸਮਾਗਮ
ਗੁਰਮਤਿ ਸਮਾਗਮ ’ਚ ਪੁਲਿਸ ਕਾਲੋਨੀ ਤੇ ਤਰਨਤਾਰਨ ਸ਼ਹਿਰ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਤੋਂ ਵੀ ਸੰਗਤ ਨੇ ਹਾਜ਼ਰੀ ਭਰੀ।
Publish Date: Wed, 01 Apr 2026 07:42 PM (IST)
Updated Date: Thu, 02 Apr 2026 04:11 AM (IST)
ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ 463ਵੇਂ ਪ੍ਰਕਾਸ਼ ਸਬੰਧੀ ਆਰੰਭ ਹੋਏ ਦਸ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਬੁੱਧਵਾਰ ਨੂੰ ਦੂਸਰੇ ਦਿਨ ਦੇ ਸਮਾਗਮ ਅੰਮ੍ਰਿਤਸਰ ਰੋਡ ’ਤੇ ਸਥਿਤ ਗੁਰਦੁਆਰਾ ਪੁਲਿਸ ਕਾਲੋਨੀ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਪੁਲਿਸ ਕਾਲੋਨੀ ਤੇ ਤਰਨਤਾਰਨ ਸ਼ਹਿਰ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਤੋਂ ਵੀ ਸੰਗਤ ਨੇ ਹਾਜ਼ਰੀ ਭਰੀ।
ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਵੱਲੋਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦਸ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਬੁੱਧਵਾਰ ਨੂੰ ਦੂਸਰੇ ਦਿਨ ਗੁਰਦੁਆਰਾ ਪੁਲਿਸ ਕਾਲੋਨੀ ਵਿਖੇ ਹੋਏ। ਜਿਸ ਵਿਚ ਬੀਬੀ ਇੰਦਰਜੀਤ ਕੌਰ ਤਰਨਤਾਰਨ ਤਰਨਤਾਰਨ ਵਾਲੇ, ਗਿਆਨੀ ਜੱਜਬੀਰ ਸਿੰਘ ਕਥਾ ਵਾਚਕ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਗੁਰਨਾਮ ਸਿੰਘ ਜੰਮੂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਗਿਆਨੀ ਜਸਵਿੰਦਰ ਸਿੰਘ ਦਰਦੀ ਕਥਾ ਵਾਚਕ ਜਲੰਧਰ ਵਾਲੇ ਅਤੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਸੰਗਤ ਨੂੰ ਹਰ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ।
ਸਮਾਗਮ ਮੌਕੇ ਗੁਰਦੁਆਰਾ ਪੁਲਿਸ ਕਾਲੋਨੀ ਦੀ ਪ੍ਰਬੰਧਕੀ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸੁਖਰਾਜ ਸਿੰਘ, ਭਾਈ ਸੁਖਦੇਵ ਸਿੰਘ ਖ਼ਜ਼ਾਨਚੀ, ਮੁੱਖ ਗ੍ਰੰਥੀ ਅੰਗਰੇਜ਼ ਸਿੰਘ, ਭਾਈ ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਕਰਨਜੀਤ ਸਿੰਘ, ਰਛਪਾਲ ਸਿੰਘ, ਪੁਲਿਸ ਲਾਈਨ ਦੀ ਨੌਜਵਾਨ ਸੇਵਕ ਸਭਾ ਨੇ ਸੰਗਤ ਨੂੰ ਤਹਿ ਦਿਲੋਂ ਜੀ ਆਇਆਂ ਆਖਿਆ। ਉੱਥੇ ਹੀ ਸਮਾਗਮਾਂ ਦੀ ਸਫਲਤਾ ਵਾਸਤੇ ਸ਼ਰਧਾ ਪੂਰਵਕ ਸੇਵਾ ਵੀ ਨਿਭਾਈ। ਇਸ ਮੌਕੇ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਜਿੱਥੇ ਅਤੁੱਟ ਵਰਤਾਏ ਗਏ। ਉੱਥੇ ਹੀ ਗੁਰਦੁਆਰਾ ਸਾਹਿਬ ਦੀ ਅਲੋਕਿਕ ਸਜਾਵਟ ਵੀ ਕੀਤੀ ਗਈ।
=====
ਗੁਰਦੁਆਰਾ ਭਗਤ ਨਾਮਦੇਵ ਜੀ ’ਚ ਹੋਣਗੇ ਅੱਜ ਸਮਾਗਮ
ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਅੱਜ 2 ਅਪ੍ਰੈਲ ਨੂੰ ਗੁਰਦੁਆਰਾ ਭਗਤ ਨਾਮਦੇਵ ਜੀ ਮੁਹੱਲਾ ਟਾਂਕ ਕੱਸ਼ਤਰੀ ਵਿਖੇ ਹੋਣਗੇ। ਜਿਨ੍ਹਾਂ ’ਚ ਕਲਗੀਧਰ ਦਸ਼ਮੇਸ਼ ਪਿਤਾ ਕੀਰਤਨੀ ਜਥਾ, ਭਾਈ ਸੁਖਦੇਵ ਸਿੰਘ ਕੁਹਾੜਕਾ ਤਰਨਤਾਰਨ ਵਾਲੇ, ਭਾਈ ਮਨਪ੍ਰੀਤ ਸਿੰਘ ਅੰਮ੍ਰਿਤਸਰ ਵਾਲੇ, ਗਿਆਨੀ ਰਣਬੀਰ ਕਥਾ ਵਾਚਕ ਤੇ ਭਾਈ ਜਗਦੀਪ ਸਿੰਘ ਰਾਜੇਪਾਲ ਅੰਮ੍ਰਿਤਸਰ ਵਾਲੇ ਸੰਗਤ ਨੂੰ ਕਥਾ ਤੇ ਕੀਰਤਨ ਰਾਹੀਂ ਨਿਹਾਲ ਕਰਨਗੇ।