v> ਪ੍ਰਤਾਪ ਸਿੰਘ, ਤਰਨਤਾਰਨ : ਪਿੰਡ ਸਫੀਪੁਰ ਨੇੜੇ ਸਵੇਰੇ 8 ਵਜੇ ਤਿੰਨ ਲੋਕਾਂ ਨੇ ਸਕਿਓਰਟੀ ਗਾਰਡ ਕੋਲੋਂ ਇਕ ਪਿਸਤੌਲ ਅਤੇ ਕਾਰਤੂਸ ਖੋਹ ਲਏ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਤਰਸੇਮ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਾਰਨ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਵਿਰਕ ਗੋਦਾਮ ਜੰਡਿਆਲਾ ਗੁਰੂ ਵਿਖੇ ਬਤੌਰ ਸਕਿਓਰਟੀ ਗਾਰਡ ਡਿਊਟੀ ਕਰਦਾ ਹੈ। ਰਾਤ ਦੀ ਡਿਊਟੀ ਖਤਮ ਕਰਕੇ ਉਹ ਸਵੇਰੇ 8 ਵਜੇ ਮੋਟਰਸਾਈਕਲ 'ਤੇ ਵਾਪਸ ਘਰ ਆ ਰਿਹਾ ਸੀ। ਜਦੋਂ ਉਹ ਸਫੀਪੁਰ ਨੇੜੇ ਪੁੱਜਾ ਤਾਂ ਪਿੱਛੋਂ ਇਕ ਮੋਟਰਸਾਈਕਲ 'ਤੇ ਤਿੰਨ ਵਿਅਕਤੀ ਆਏ। ਤਿੰਨਾਂ ਨੇ ਕੱਪੜੇ ਨਾਲ ਮੂੰਹ ਬੰਨ੍ਹੇ ਹੋਏ ਸੀ। ਇਸ ਦੌਰਾਨ ਉਕਤ ਲੋਕਾਂ ਨੇ ਉਸ ਨੂੰ ਰੋਕ ਲਿਆ ਅਤੇ ਉਸਦੀ ਡੱਬ ਵਿਚੋਂ ਪਿਸਤੌਲ, ਅਸਲਾ ਲਾਈਸੰਸ ਸਮੇਤ 6 ਕਾਰਤੂਸ ਜਿੰਦਾ ਲੈ ਕੇ ਅੰਮ੍ਰਿਤਸਰ ਵੱਲ ਨੂੰ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਨੇ ਕਾਰਵਾਈ ਆਰੰਭ ਦਿੱਤੀ ਹੈ। ਜਲਦ ਹੀ ਲੁਟੇਰਿਆਂ ਦੀ ਪਛਾਣ ਕੀਤੀ ਜਾਵੇਗੀ।

Posted By: Ravneet Kaur