ਸ਼ਹੀਦ ਭਗਤ ਸਿੰਘ ਸਾਡੇ ਸਾਰਿਆਂ ਲਈ ਚਾਨਣ ਮੁਨਾਰਾ : ਦਰਾਜਕੇ
ਸਾਨੂੰ ਸਾਰਿਆਂ ਨੂੰ ਅੱਜ ਦੇ ਇਸ ਸ਼ਹੀਦੀ ਦਿਨ ’ਤੇ ਭਗਤ ਸਿੰਘ ਦੇ ਵਿਚਾਰਧਾਰਾ ’ਤੇ ਪਹਿਰਾ ਦੇ ਕੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
Publish Date: Mon, 23 Mar 2026 04:52 PM (IST)
Updated Date: Tue, 24 Mar 2026 04:02 AM (IST)
ਰਾਜਨ ਚੋਪੜਾ,•ਪੰਜਾਬੀ ਜਾਗਰਣ, ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ’ਚ ਭਿੱਖੀਵਿੰਡ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ। ਸਮਾਗਮ ’ਚ ਪਾਰਟੀ ਵਰਕਰਾਂ ਤੇ ਹਮਦਰਦਾਂ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਕਮੇਟੀ ਮੈਂਬਰ ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਸਾਡੇ ਸਾਰਿਆਂ ਲਈ ਚਾਨਣ ਮੁਨਾਰਾ ਹਨ।
ਸਾਨੂੰ ਸਾਰਿਆਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਦੀ ਲੋੜ ਹੈ ਕਿਉਂਕਿ ਹਿੰਦੁਸਤਾਨ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰ ਵਿਰੋਧੀ ਨੀਤੀਆਂ ਵਾਲੀ ਸਰਕਾਰ ਸਾਬਤ ਹੋਈ ਹੈ। ਦੇਸ਼ ’ਚ ਭਗਤ ਸਿੰਘ ਦੇ ਵਿਚਾਰਾਂ ਖ਼ਿਲਾਫ਼ ਹਾਕਮ ਧਿਰਾਂ ਵੱਲੋਂ ਸਮਾਜ ਸਿਰਜਿਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੇ ਕਿਰਤੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅੱਜ ਦੇ ਇਸ ਸ਼ਹੀਦੀ ਦਿਨ ’ਤੇ ਭਗਤ ਸਿੰਘ ਦੇ ਵਿਚਾਰਧਾਰਾ ’ਤੇ ਪਹਿਰਾ ਦੇ ਕੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਵਿੰਦਰ ਸਿੰਘ ਚੱਕ, ਗੁਰਬੀਰ ਭੱਟੀ ਰਾਜੋਕੇ, ਹਰਜਿੰਦਰ ਸਿੰਘ ਭੈਣੀ, ਸੰਤੋਖ ਸਿੰਘ ਮੱਖੀ ਕਲਾਂ, ਗੱਜਣ ਨਾਰਲਾ, ਬਲਦੇਵ ਕੰਬੋਕੇ, ਸ਼ਾਮਲਾਲ ਭਗਵਾਨਪੁਰ, ਬਲਵੀਰ ਭਗਵਾਨਪੁਰ, ਸੁਖਦੇਵ ਸਿੰਘ ਬੱਬੀ ਪਹਿਲਵਾਨ ਕੇ ਆਦਿ ਆਗੂ ਹਾਜ਼ਰ ਸਨ।