ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਨੇ 77ਵਾਂ ਗਣਤੰਤਰ ਦਿਵਸ ਮਨਾਇਆ
ਗਣਤੰਤਰ ਦਿਵਸ ਮੌਕੇ ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਸ਼ੁਭੀ ਭਾਰਦਵਾਜ, ਸੀਈਓ ਇਸ਼ਾਤਾ ਭਾਰਦਵਾਜ ਤੇ ਕ੍ਰਿਸ਼ਨਾ ਵੱਲੋਂ ਡਾ. ਭੀਮ ਰਾਓ ਅੰਬੇਡਕਰ, ਸ਼ਹੀਦ ਭਗਤ ਸਿੰਘ ਅਤੇ ਹੋਰ ਦੇਸ਼ ਭਗਤਾਂ ਨੁੰ ਸ਼ਰਧਾਂਜਲੀ ਦਿੱਤੀ ਗਈ
Publish Date: Tue, 27 Jan 2026 04:27 PM (IST)
Updated Date: Wed, 28 Jan 2026 04:01 AM (IST)

ਬੱਲੂ ਮਹਿਤਾ•,ਪੰਜਾਬੀ ਜਾਗਰਣ, ਪੱਟੀ : ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵੱਲੋਂ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ 77ਵਾਂ ਗਣਤੰਤਰ ਦਿਵਸ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਸੱਤਿਅਮ ਭਾਰਦਵਾਜ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ। ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ। ਤਿਰੰਗੇ ਦੇ ਰੰਗ ’ਚ ਰੰਗੇ ਹੋਏ ਗੁਬਾਰਿਆਂ ਦੇ ਨਾਲ ਸੰਦੇਸ਼ ਬੰਨ੍ਹ ਕੇ ਹਵਾ ਵਿਚ ਉਡਾਏ ਗਏ। ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਤੇ ਐੱਮਡੀ ਡਾ. ਮਰਿਦੁਲਾ ਭਾਰਦਵਾਜ ਦਾ ਗਣਤੰਤਰ ਦਿਵਸ ਦਾ ਸੰਦੇਸ਼ ਸਭ ਨੂੰ ਸੁਣਾਇਆ ਗਿਆ। ਜਿਸ ’ਚ ਉਨ੍ਹਾਂ ਨੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਅਸੀਂ ਅਜ਼ਾਦ ਭਾਰਤ ਦੇ ਵਾਸੀ ਹਾਂ ਤੇ ਸਾਨੂੰ ਆਪਣੇ ਸੰਵਿਧਾਨ ਦਾ ਸਤਿਕਾਰ ਕਰਦੇ ਹੋਏ ਆਪਣੇ ਕਾਰਜਾਂ ਅਤੇ ਫਰਜ਼ਾਂ ਪ੍ਰਤੀ ਵਫ਼ਾਦਾਰ ਰਹਿਣਾ ਚਾਹੀਦਾ ਹੈ। ਇਸ ਗਣਤੰਤਰ ਦਿਵਸ ਮੌਕੇ ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਸ਼ੁਭੀ ਭਾਰਦਵਾਜ, ਸੀਈਓ ਇਸ਼ਾਤਾ ਭਾਰਦਵਾਜ ਤੇ ਕ੍ਰਿਸ਼ਨਾ ਵੱਲੋਂ ਡਾ. ਭੀਮ ਰਾਓ ਅੰਬੇਡਕਰ, ਸ਼ਹੀਦ ਭਗਤ ਸਿੰਘ ਅਤੇ ਹੋਰ ਦੇਸ਼ ਭਗਤਾਂ ਨੁੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ ਪ੍ਰਦਰਸਨ ਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸੋਨੀਆ ਸ਼ਰਮਾ, ਸੈਂਟਰਲ ਕਾਨਵੈਂਟ ਸਕੂਲ ਦੇ ਵਾਈਸ ਪ੍ਰਿੰਸੀਪਲ ਸੋਨੀਆਂ ਸ਼ਰਮਾ, ਸੈਂਟਰਲ ਕਾਨਵੈਂਟ ਸਕੂਲ ਦੇ ਐਡਮਿਨ ਨਰਿੰਦਰ ਸਿੰਘ, ਦਰਸ਼ਨ ਸਿੰਘ, ਇੰਜੀਨੀਅਰਿੰਗ ਅਤੇ ਫਾਰਮੇਸੀ ਕਾਲਜ ਦੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ, ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਬੀਐੱਡ ਕਾਲਜ ਦੇ ਪ੍ਰਿੰਸੀਪਲ ਡਾ. ਸਰਿਤਾ ਨਾਰਦ, ਵੱਖ-ਵੱਖ ਸੰਸਥਾਵਾਂ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜਰ ਸਨ।