ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਹੋਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਡਾ. ਰਾਜੇਸ਼ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ
Publish Date: Tue, 03 Mar 2026 04:49 PM (IST)
Updated Date: Wed, 04 Mar 2026 04:00 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ, ਸ਼ੁਭੀ ਭਾਰਦਵਾਜ ਅਤੇ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ ਦੀ ਦੂਰ ਅੰਦੇਸ਼ੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ’ਚ ਵਿਦਿਆਰਥੀਆਂ ਲਈ ਇਕ ਰੰਗੀਨ ਤੇ ਦਿਲਚਸਪ ਰੰਗੋਲੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਨਿਖਾਰਨਾ ਤੇ ਰੰਗੋਲੀ ਕਲਾ ਪ੍ਰਤੀ ਉਨ੍ਹਾਂ ਦੇ ਹੁਨਰ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੇ ਬੜੇ ਹੀ ਜੋਸ਼ ਤੇ ਉਤਸਾਹ ਨਾਲ ਭਾਗ ਲਿਆ, ਜੋ ਕਿ ਸੱਚਮੁੱਚ ਸ਼ਲਾਘਾਯੋਗ ਸੀ। ਇਸ ਮੌਕੇ ਡਾ. ਰਾਜੇਸ਼ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੋਲੀ ਪਿਆਰ, ਭਾਈਚਾਰੇ, ਏਕਤਾ ਅਤੇ ਸੱਭਿਆਚਾਰਕ ਅਮੀਰੀ ਦਾ ਪ੍ਰਤੀਕ ਹੈ ਤੇ ਇਹ ਤਿਉਹਾਰ ਸਮਾਜ ’ਚ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ। ਇਹ ਪਹਿਲਕਦਮੀ ਨਾ ਸਿਰਫ਼ ਵਿਦਿਆਰਥੀਆਂ ਲਈ ਰਚਨਾਤਮਕ ਪ੍ਰਗਟਾਵੇ ਦਾ ਇਕ ਸੁੰਦਰ ਮੰਚ ਸਾਬਤ ਹੋਈ, ਬਲਕਿ ਉਨ੍ਹਾਂ ਦੀ ਸੱਭਿਆਚਾਰਕ ਪਰੰਪਰਾਵਾਂ ਪ੍ਰਤੀ ਸਮਝ ਅਤੇ ਸਨਮਾਨ ਨੂੰ ਵੀ ਹੋਰ ਅਮੀਰ ਬਣਾਉਂਦੀ ਹੈ।