ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਜੀਵਨ ’ਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਮਿਹਨਤ ਦਾ ਫ਼ਲ ਹਮੇਸ਼ਾ ਮਿੱਠਾ ਹੁੰਦਾ ਹੈ।
Publish Date: Tue, 31 Mar 2026 04:27 PM (IST)
Updated Date: Wed, 01 Apr 2026 04:01 AM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ’ਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ, ਜੋ ਕਿ ਮਾਣ ਵਾਲੀ ਗੱਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੀਖਿਆ ’ਚ ਬੈਠੇ ਸਾਰੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਨ੍ਹਾਂ ਵਿੱਚੋਂ ਨੰਦੀਸ਼ ਨੇ 94.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲਕਸ਼ਦੀਪ ਨੇ 92.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਾਨਵੀ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਕਾਰਜਕਾਰੀ ਐੱਮਡੀ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਆਮ ਭਾਰਦਵਾਜ, ਸ਼ੁਭੀ ਭਾਰਦਵਾਜ ਤੇ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ ਤੇ ਮਿਹਨਤ ਨਾਲ ਜੀਵਨ ’ਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਮਿਹਨਤ ਦਾ ਫ਼ਲ ਹਮੇਸ਼ਾ ਮਿੱਠਾ ਹੁੰਦਾ ਹੈ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ.ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਮਿਹਨਤੀ ਸਟਾਫ਼ ਦੀ ਬਦੌਲਤ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ।
ਸਕੂਲ ਦੀ ਪ੍ਰਿੰਸੀਪਲ ਸੋਨੀਆ ਸ਼ਰਮਾ ਤੇ ਵਾਈਸ ਪ੍ਰਿੰਸੀਪਲ ਨਰਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਿਰਨਦੀਪ ਕੌਰ, ਅਰਵਿੰਦਰ ਕੌਰ, ਸਵਿਤਾ ਸ਼ਰਮਾ, ਅਰਵਿੰਦਰ ਕੁਮਾਰ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ।