ਪੱਟੀ 'ਚ ਸ਼ਰਮਨਾਕ ਘਟਨਾ: ਘਰ 'ਚ 18 ਸਾਲਾ ਕੁੜੀ ਨਾਲ ਜਬਰ-ਜਨਾਹ; ਪਰਿਵਾਰ ਦੀ ਗੈਰ-ਹਾਜ਼ਰੀ ਦਾ ਫ਼ਾਇਦਾ ਚੁੱਕ ਕੇ ਵਾਰਦਾਤ ਨੂੰ ਦਿੱਤਾ ਅੰਜਾਮ
ਉਕਤ ਕੁੜੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਘਟਨਾ 13 ਅਪ੍ਰੈਲ ਦੀ ਦੁਪਹਿਰ ਕਰੀਬ 1 ਵਜੇ ਸਰਵਨ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਜੰਡ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਆ ਗਿਆ ਤੇ ਉਸਦੇ ਪਰਿਵਾਰ ਬਾਰੇ ਪੁੱਛਣ ਲੱਗਾ।
Publish Date: Sat, 23 May 2026 12:27 PM (IST)
Updated Date: Sat, 23 May 2026 12:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ: ਥਾਣਾ ਸਦਰ ਪੱਟੀ ਅਧੀਨ ਆਉਂਦੇ ਇਕ ਪਿੰਡ ਦੀ 18 ਸਾਲਾ ਕੁੜੀ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਜਣੇ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਕੁੜੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਘਟਨਾ 13 ਅਪ੍ਰੈਲ ਦੀ ਦੁਪਹਿਰ ਕਰੀਬ 1 ਵਜੇ ਸਰਵਨ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਜੰਡ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਆ ਗਿਆ ਤੇ ਉਸਦੇ ਪਰਿਵਾਰ ਬਾਰੇ ਪੁੱਛਣ ਲੱਗਾ। ਉਸਨੇ ਦੱਸਿਆ ਕਿ ਸਾਰੇ ਜਣੇ ਕੰਮਾਂ ’ਤੇ ਗਏ ਹਨ। ਉਸਨੂੰ ਇਕੱਲੀ ਵੇਖ ਸਰਵਨ ਸਿੰਘ ਨੇ ਉਸਦੇ ਮੂੰਹ ’ਤੇ ਹੱਥ ਰੱਖਿਆ ਤੇ ਖਿੱਚ ਕੇ ਕਮਰੇ ਵਿਚ ਲੈ ਗਿਆ। ਜਿੱਥੇ ਉਸ ਨਾਲ ਜਬਰੀ ਸਰੀਰਕ ਸਬੰਧ ਬਣਾਏ। ਇੰਨਾ ਹੀ ਨਹੀਂ ਉਸ ਨੂੰ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਉਹ ਘਰੋਂ ਚਲਾ ਗਿਆ। ਜਾਂਚ ਅਧਿਕਾਰੀ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਸਰਵਨ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ, ਜਿਸਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।