ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ
ਹਲਕਾ ਇੰਚਾਰਜ ਵਜੋਂ ਬੀਬੀ ਰਮਨਦੀਪ ਕੌਰ ਹੁਣ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਪਲੇਟਫਾਰਮ 'ਤੇ ਚੁੱਕਣ ਅਤੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਨਿਯੁਕਤੀ ਤੋਂ ਬਾਅਦ ਹਲਕੇ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
Publish Date: Sat, 18 Apr 2026 03:21 PM (IST)
Updated Date: Sat, 18 Apr 2026 03:24 PM (IST)
ਡਿਜੀਟਲ ਡੈਸਕ, ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਚੋਣਾਂ ਤੇ ਪਾਰਟੀ ਦੀ ਮਜ਼ਬੂਤੀ ਨੂੰ ਦੇਖਦੇ ਹੋਏ ਅਹਿਮ ਨਿਯੁਕਤੀ ਕੀਤੀ ਹੈ। ਪਾਰਟੀ ਹਾਈਕਮਾਂਡ ਵੱਲੋਂ ਬੀਬੀ ਰਮਨਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਨਵਾਂ ਹਲਕਾ ਇੰਚਾਰਜ ਥਾਪਿਆ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਦਲ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਨਿਯੁਕਤੀ ਦਾ ਮੁੱਖ ਉਦੇਸ਼ ਖਡੂਰ ਸਾਹਿਬ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰਨਾ ਹੈ। ਪਾਰਟੀ ਲੀਡਰਸ਼ਿਪ ਨੇ ਬੀਬੀ ਰਮਨਦੀਪ ਕੌਰ ਦੀ ਪਾਰਟੀ ਪ੍ਰਤੀ ਵਚਨਬੱਧਤਾ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਹਲਕਾ ਇੰਚਾਰਜ ਵਜੋਂ ਬੀਬੀ ਰਮਨਦੀਪ ਕੌਰ ਹੁਣ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਪਲੇਟਫਾਰਮ 'ਤੇ ਚੁੱਕਣ ਅਤੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਨਿਯੁਕਤੀ ਤੋਂ ਬਾਅਦ ਹਲਕੇ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਬੀਬੀ ਰਮਨਦੀਪ ਕੌਰ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਹਲਕੇ ਦੀ ਸੇਵਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ।
Pleased to announce Bibi Ramandeep Kaur as the Shiromani Akali Dal’s Halka Incharge for Khadoor Sahib Assembly constituency.
Wishing her all the best in her new role and responsibilities. pic.twitter.com/vJdsiXkdLH
— Sukhbir Singh Badal (@officeofssbadal) April 18, 2026