ਇਤਿਹਾਸਿਕ ਹੋਵੇਗੀ ਸ੍ਰੋਮਣੀ ਅਕਾਲੀ ਦਲ ਦੀ ਹਲਕਾ ਖੇਮਕਰਨ ਰੈਲੀ- ਪ੍ਰੋਫੈਸਰ ਵਲਟੋਹਾ
ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਇਸ ਮੌਕੇ ਕਿਹਾ ਕਿ ਝੂਠੇ ਬਦਲਾਅ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਕਿਸੇ ਦਾ ਮੋਹ ਭੰਗ ਹੋ ਚੁੱਕਾ ਹੈ।
Publish Date: Mon, 09 Feb 2026 03:50 PM (IST)
Updated Date: Tue, 10 Feb 2026 04:00 AM (IST)
ਰਾਜਵਿੰਦਰ ਸਿੰਘ ਰਾਜੂ,•ਪੰਜਾਬੀ ਜਾਗਰਣ, ਵਲਟੋਹਾ : ਸ੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖੇਮਕਰਨ ’ਚ 18 ਫਰਵਰੀ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਅਮਰਕੋਟ ਦੀ ਦਾਣਾ ਮੰਡੀ ’ਚ ਹੋਣ ਵਾਲੀ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਲੀਡਰਸ਼ਿਪ ਪਹੁੰਚ ਰਹੀ ਹੈ। ਇਹ ਜਾਣਕਾਰੀ ਖੇਮਕਰਨ ਹਲਕੇ ਦੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਰੈਲੀ ਦੀ ਕਾਮਯਾਬੀ ਲਈ ਹਲਕੇ ਜੋ ਜ਼ੋਨ ਇੰਚਾਰਜਾਂ ਨਾਲ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਇਸ ਮੌਕੇ ਕਿਹਾ ਕਿ ਝੂਠੇ ਬਦਲਾਅ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਕਿਸੇ ਦਾ ਮੋਹ ਭੰਗ ਹੋ ਚੁੱਕਾ ਹੈ। ਜਦੋਂਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਸਿਖਰ ਵੱਲ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਜਿਸ ਤਰ੍ਹਾਂ ਨਾਲ ਮਾਣ ਦਿੱਤਾ ਜਾ ਰਿਹਾ ਹੈ, ਉਸ ਤੋਂ ਸਾਫ਼ ਹੈ ਕਿ ਲੋਕ 2027 ’ਚ ਪੰਜਾਬ ਅੰਦਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਰੈਲੀ ਦੀ ਸਫ਼ਲਤਾ ਲਈ ਜ਼ੋਨ ਇੰਚਾਰਜਾਂ ਦੀਆਂ ਡਿਊਟੀਆਂ ਵੀ ਲਗਾਈਆਂ।