- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰਨ ਵਾਲੇ ਨੌਜਵਾਨ ਦੀ ਪਛਾਣ ਸਤਪਾਲ ਸਿੰਘ ਪਾਲਾ (38) ਪੁੱਤਰ ਦਲਬੀਰ ਸਿੰਘ ਵਾਸੀ ਬੂਹ ਹਥਾੜ ਵਜੋਂ ਹੋਈ ਹੈ। ਉੱਧਰ ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਹਰੀਕੇ ਦੀ ਪੁਲਿਸ ਘਟਨਾ ਸਥਾਨ ’ਤੇ ਪੁੱਜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਪਾਲ ਸਿੰਘ ਪਾਲਾ ਦਾ ਕਤਲ ਕਰਨ ਵਾਲਾ ਨੌਜਵਾਨ ਮ੍ਰਿਤਕ ਦੀ ਐਕਟਿਵਾ ਲੈ ਕੇ ਫਰਾਰ ਹੋ ਗਿਆ।

ਕਿਰਪਾਲ ਸਿੰਘ ਰੰਧਾਵਾ•ਪੰਜਾਬੀ ਜਾਗਰਣ, ਹਰੀਕੇ ਪੱਤਣ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬੂਹ ਹਥਾੜ ਵਿਖੇ ਬੁੱਧਵਾਰ ਦੁਪਹਿਰ ਇਕ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰ ਵਿਚ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹੋਏ ਉਕਤ ਨੌਜਵਾਨ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਥੇ ਕੁਝ ਦੇਰ ਬਾਅਦ ਉਸ ਨੇ ਦਮ ਤੋੜ ਦਿੱਤਾ।