ਗੁਰਦੁਆਰਾ ਸਿੰਘ ਸਭਾ ਅਫ਼ਸਰ ਐਵੀਨਿਊ ’ਚ ਸ਼ਰਧਾ ਨਾਲ ਹੋਏ ਛੇਵੇਂ ਦਿਨ ਦੇ ਸਮਾਗਮ
ਸ਼ਾਮ 6 ਤੋਂ ਰਾਤ ਸਾਢੇ 10 ਵਜੇ ਤਕ ਵੱਖ-ਵੱਖ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰ ਨਾਲ ਸੰਗਤ ਨੂੰ ਨਿਹਾਲ ਕੀਤਾ।
Publish Date: Sun, 05 Apr 2026 08:53 PM (IST)
Updated Date: Mon, 06 Apr 2026 04:13 AM (IST)
ਜਸਪਾਲ ਸਿੰਘ ਜੱਸੀ•,ਪੰਜਾਬੀ ਜਾਗਰਣ, ਤਰਨਤਾਰਨ : ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ 463ਵੇਂ ਪ੍ਰਕਾਸ਼ ਪੁਰਬ ’ਤੇ ਤਰਨਤਾਰਨ ਸ਼ਹਿਰ ਦੇ ਗੁਰੂ ਘਰਾਂ ’ਚ ਕਰਵਾਏ ਜਾ ਰਹੇ ਦਸ ਰੋਜ਼ਾ ਗੁਰਮਤਿ ਸਮਾਗਮਾਂ ਦੇ ਤਹਿਤ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਅਫ਼ਸਰ ਐਵੀਨਿਊ ਵਿਖੇ ਛੇਵੇਂ ਦਿਨ ਦੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਗਮ ’ਚ ਹਾਜ਼ਰੀ ਭਰੀ। ਸ਼ਾਮ 6 ਤੋਂ ਰਾਤ ਸਾਢੇ 10 ਵਜੇ ਤਕ ਵੱਖ-ਵੱਖ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰ ਨਾਲ ਸੰਗਤ ਨੂੰ ਨਿਹਾਲ ਕੀਤਾ।
ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਵੱਲੋਂ ਕਰਵਾਏ ਜਾ ਰਹੇ ਦਸ ਰੋਜ਼ਾ ਗੁਰਮਤਿ ਸਮਾਗਮਾਂ ’ਚ ਹਰ ਰੋਜ਼ ਸੰਗਤ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰ ਰਹੀ ਹੈ। ਐਤਵਾਰ ਨੂੰ ਛੇਵੇਂ ਦਿਨ ਗੁਰਦੁਆਰਾ ਸਿੰਘ ਸਭਾ ਅਫ਼ਸਰ ਐਵੀਨਿਊ ਫੋਕਲ ਪੁਆਇੰਟ ਵਿਖੇ ਕਰਵਾਏ ਗਏ ਸਮਾਗਮ ਮੌਕੇ ਗੁਰਦੁਆਰਾ ਸਿੰਘ ਸਭਾ ਦਾ ਬੱਚਿਆਂ ਦਾ ਕੀਰਤਨੀ ਜਥਾ, ਗਿਆਨੀ ਹੀਰਾ ਸਿੰਘ ਕਥਾ ਵਾਚਕ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਭਾਈ ਰਣਬੀਰ ਸਿੰਘ, ਗਿਆਨੀ ਸੰਤੋਖ ਸਿੰਘ ਕਥਾ ਵਾਚਕ ਸੁਰਸਿੰਘ ਵਾਲੇ ਤੇ ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕਥਾ ਤੇ ਕੀਰਤਨ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ।
ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੇਹਰ ਸਿੰਘ, ਇਲਾਕੇ ਦੇ ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਸਿਮਰਨਜੀਤ ਸਿੰਘ, ਜਸਮੀਤ ਸਿੰਘ, ਬਲਜੀਤ ਸਿੰਘ, ਸਾਹਿਬ ਸਿੰਘ, ਹਰਪਾਲ ਸਿੰਘ, ਕਪਤਾਨ ਸਿੰਘ, ਗੁਰਮਿੰਦਰ ਸਿੰਘ, ਨਰਿੰਦਰ ਸਿੰਘ, ਕੁਲਵੰਤ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਨੇ ਸਮਾਗਮਾਂ ਦੀ ਸਫਲਤਾ ਵਾਸਤੇ ਸ਼ਰਧਾ ਪੂਰਵਕ ਸੇਵਾ ਵੀ ਨਿਭਾਈ। ਇਸ ਮੌਕੇ ਗੁਰੂ ਕੇ ਲੰਗਰ ਜਿੱਥੇ ਅਤੁੱਟ ਵਰਤਾਏ ਗਏ, ਉੱਥੇ ਹੀ ਗੁਰਦੁਆਰਾ ਸਾਹਿਬ ਦੀ ਰੌਸ਼ਨੀਆਂ ਨਾਲ ਸਜਾਵਟ ਵੀ ਕੀਤੀ ਗਈ।
======
ਅੱਜ ਮੁਰਾਦਪੁਰ ਦੇ ਗੁਰਦੁਆਰਰਾ ਸਾਹਿਬ ’ਚ ਹੋਣਗੇ 7ਵੇਂ ਦਿਨ ਦੇ ਸਮਾਗਮ
ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਅੱਜ 6 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਕਰਵਾਏ ਜਾਣ ਵਾਲੇ 7ਵੇਂ ਦਿਨ ਦੇ ਸਮਾਗਮ ’ਚ ਭਾਈ ਜਤਿੰਦਰਪਾਲ ਸਿੰਘ ਸਾਬੀ ਤਰਨਤਾਰਨ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਹਰਵਿੰਦਰ ਸਿੰਘ ਅੰਮ੍ਰਿਤਸਰ, ਭਾਈ ਸਰਬਜੀਤ ਸਿੰਘ ਢੋਟੀਆਂ ਕਥਾ ਵਾਚਕ ਤੇ ਭਾਈ ਗੁਰਵਿੰਦਰ ਸਿੰਘ ਰਿੰਕੂ ਅੰਮ੍ਰਿਤਸਰ ਵਾਲੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਨਗੇ।