ਸਪੈਸ਼ਲ ਕਾਡਰ ਅਧਿਆਪਕ ਫਰੰਟ 18 ਨੂੰ ਮੋਹਾਲੀ ’ਚ ਕਰੇਗਾ ਸੂਬਾ ਪੱਧਰੀ ਰੈਲੀ
ਪੰਜਾਬ ਦੇ ਸਮੂਹ ਕਾਡਰਾਂ ਨੂੰ ਬੇਨਤੀ ਕੀਤੀ ਕਿ ਐਤਵਾਰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਪਹੁੰਚਣ, ਤਾਂ ਜੋ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।
Publish Date: Sun, 11 Jan 2026 05:15 PM (IST)
Updated Date: Mon, 12 Jan 2026 04:07 AM (IST)

ਪੱਤਰ ਪੇਰਕ•,ਪੰਜਾਾਬੀ ਜਾਗਰਣ, ਤਰਨਤਾਰਨ : ਸਪੈਸ਼ਲ ਕਾਡਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਅਤੇ ਪੂਰਾ ਕਰਵਾਉਣ ਲਈ ਸਮੂਹ 18 ਜਨਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਰਜ਼ਾ ਸਿੰਘ, ਗੁਰਿੰਦਰਪਾਲ ਸਿੰਘ, ਪਵਨਦੀਪ ਸਿੰਘ, ਗੁਰਵਿੰਦਰ ਸਿੰਘ, ਰੇਸ਼ਮ ਸਿੰਘ, ਸਰਤਾਜ ਸਿੰਘ, ਜਸਵੀਰ ਸਿੰਘ, ਆਗੂਆਂ ਨੇ ਦੱਸਿਆ ਕਿ ਹਰ ਵਾਰ ਸਿੱਖਿਆ ਮੰਤਰੀ ਪੰਜਾਬ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਮਟਿੰਗ ਤੋਂ ਇਕ ਦਿਨ ਪਹਿਲਾਂ ਮੀਟਿੰਗ ਰੱਦ ਕਰ ਦਿੱਤੀ ਜਾਂਦੀ ਹੈ। ਜਿਸ ਕਰਕੇ ਪੂਰੇ ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ 28 ਜੁਲਾਈ 2023 ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਪਿਛਲੇ ਢਾਈ ਸਾਲਾਂ ਤੋਂ ਇਨ੍ਹਾਂ ਅਧਿਆਪਕਾਂ ਦੀ ਕੋਈ ਸਾਰ ਨਹੀ ਲਈ ਗਈ ਹੈ। ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਉਦੋਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸੀ ਕਿ ਇਕ ਸਾਲ ਦੇ ਅੰਦਰ ਬਾਕੀ ਰਹਿੰਦੇ ਲਾਭ ਵੀ ਦੇ ਦਿੱਤੇ ਜਾਣਗੇ। ਪਰ ਨਾ ਤਾਂ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਤੇ ਨਾ ਹੀ ਵਿਭਾਗ ਵੱਲੋਂ ਕੋਈ ਸਾਰ ਨਹੀਂ ਲਈਂ ਗਈ। ਜਿਸ ਦੇ ਰੋਸ ਵਜੋਂ ਰੈਲੀ ਰੱਖੀ ਗਈ ਹੈ। ਪੰਜਾਬ ਦੇ ਸਮੂਹ ਕਾਡਰਾਂ ਨੂੰ ਬੇਨਤੀ ਕੀਤੀ ਕਿ ਐਤਵਾਰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਪਹੁੰਚਣ, ਤਾਂ ਜੋ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।