ਸ੍ਰੀ ਗੁਰੂ ਅੰਗਦ ਦੇਵ ਕਾਲਜ ‘ਚ ਸੈਸ਼ਨ ਦੀ ਸਮਾਪਤੀ ’ਤੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ
ਅਧਿਆਪਕ ਤੇ ਵਿਦਿਆਰਥੀ ਨੂੰ ਸਮੇਂ ਦਾ ਹਾਣੀ ਬਣਨ ਲਈ ਪ੍ਰਸ਼ਨ ਉੱਤਰ ਦਾ ਸਿਲਸਿਲਾ ਚਲਾਉਂਦੇ ਹੋਏ ਆਪਣੇ ਜੀਵਨ ’ਚ ਗਿਆਨ ਦਾ ਵਾਧਾ ਕਰਨਾ ਚਾਹੀਦਾ ਹੈ।
Publish Date: Sat, 25 Apr 2026 04:16 PM (IST)
Updated Date: Sun, 26 Apr 2026 04:04 AM (IST)

ਸ੍ਰੀ ਗੁਰੂ ਅੰਗਦ ਦੇਵ ਕਾਲਜ ‘ਚ ਸੈਸ਼ਨ ਦੀ ਸਮਾਪਤੀ ’ਤੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਸੈਸ਼ਨ 2025-26 ਦੀ ਸੰਪੂਰਨਤਾ ਦੀ ਖ਼ੁਸ਼ੀ ’ਚ ਕਾਲਜ ਦੀ ਰਵਾਇਤ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ, ਕਾਲਜ ਦੀ ਤਰੱਕੀ ਤੇ ਬਿਹਤਰੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਸਮਾਗਮ ’ਚ ਪ੍ਰੋਫੈਸਰ ਹਰਮੀਤ ਸਿੰਘ ਦੀ ਯੋਗ ਅਗਵਾਈ ’ਚ ਵਿਦਿਆਰਥੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਗੁਰਸ਼ਬਦ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਕਾਲਜ ਦੇ ਜਨਰਲ ਸਕੱਤਰ ਡਾ. ਕਮਲਜੀਤ ਸਿੰਘ ਨੇ ਕਾਲਜ ਦੀਆਂ ਵਰਤਮਾਨ ਗਤੀਵਿਧੀਆਂ ਤੇ ਭਵਿੱਖਤ ਯੋਜਨਾਵਾਂ ਬਾਰੇ ਵਿਸਥਾਰ ’ਚ ਦੱਸਦਿਆਂ ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਸੰਗਤੀ ਰੂਪ ’ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਦੀ ਚੜ੍ਹਦੀ ਕਲਾ ਗੁਰੂ ਸਾਹਿਬ ਦੇ ਓਟ ਆਸਰੇ, ਸੱਚੀ ਸੁੱਚੀ ਲਗਨ ਤੇ ਮਿਹਨਤ ਸਦਕਾ ਹੀ ਹੋ ਸਕਦੀ ਹੈ। ਇਹੀ ਮਿਹਨਤ ਵਿਦਿਆਰਥੀ ਜੀਵਨ ਨੂੰ ਉਸ ਦੀ ਮੰਜ਼ਿਲ ’ਤੇ ਪਹੁੰਚਾਉਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਨੂੰ ਸਮੇਂ ਦਾ ਹਾਣੀ ਬਣਨ ਲਈ ਪ੍ਰਸ਼ਨ ਉੱਤਰ ਦਾ ਸਿਲਸਿਲਾ ਚਲਾਉਂਦੇ ਹੋਏ ਆਪਣੇ ਜੀਵਨ ’ਚ ਗਿਆਨ ਦਾ ਵਾਧਾ ਕਰਨਾ ਚਾਹੀਦਾ ਹੈ। ਇਸ ਉਪਰੰਤ ਪ੍ਰਿੰਸੀਪਲ ਬਲਵੰਤ ਸਿੰਘ ਸੰਧੂ ਨੇ ਬਾਬਾ ਜੀ ਤੇ ਆਏ ਹੋਏ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੂੰ ‘ਜੀ ਆਇਆਂ’ ਆਖਦੇ ਹੋਏ ਵਿਦਿਆਰਥੀਆਂ ਦੇ ਆਉਂਣ ਵਾਲੇ ਇਮਤਿਹਾਨਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਇਸ ਨਾਲ ਜੁੜੇ ਹੋਏ ਮਹੱਤਵਪੂਰਨ ਨੁਕਤਿਆਂ ਨੂੰ ਸੰਗਤੀ ਰੂਪ ’ਚ ਸਾਂਝਿਆਂ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਲਜ ਦੀਆਂ ਵਿੱਦਿਅਕ, ਖੇਡਾਂ ਤੇ ਯੁਵਕ ਭਲਾਈ ਵਿਭਾਗ ਦੀਆਂ ਬਹੁਮੁੱਲੀਆਂ ਪ੍ਰਾਪਤੀਆਂ ਬਾਰੇ ਵਿਸਤ੍ਰਿਤ ਰੂਪ ’ਚ ਜਾਣਕਾਰੀ ਸਾਂਝੀ ਕੀਤੀ। ਸਮਾਗਮ ’ਚ ਹਰਨੰਦਨ ਸਿੰਘ ਜਨਰਲ ਸਕੱਤਰ, ਸ੍ਰੀ ਗੁਰੂ ਅੰਗਦ ਦੇਵ ਆਫ਼ ਐਜੂਕੇਸ਼ਨ ਕਾਲਜ, ਡਾ.ਸਿਮਰਪ੍ਰੀਤ ਕੌਰ ਪ੍ਰਿੰਸੀਪਲ, ਸ੍ਰੀ ਗੁਰੂ ਅੰਗਦ ਦੇਵ ਆਫ਼ ਐਜੂਕੇਸ਼ਨ ਕਾਲਜ, ਬਾਬਾ ਬਲਦੇਵ ਸਿੰਘ ਜੀ, ਪ੍ਰਿੰਸੀਪਲ ਭਾਈ ਵਰਿਆਮ ਸਿੰਘ, ਸਕੱਤਰ ਜਸਵਿੰਦਰਪਾਲ ਸਿੰਘ, ਦਵਿੰਦਰ ਸਿੰਘ ਢੋਟਾ, ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ। ਕੈਪਸ਼ਨ: ਪਾਠ ਕਰਦੇ ਹੋਏ ਗ੍ਰੰਥੀ ਸਿੰਘ।