ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ: ਗੋਇੰਦਵਾਲ ਸਾਹਿਬ ਜੇਲ੍ਹ 'ਚ ਤਲਾਸ਼ੀ ਦੌਰਾਨ ਮਿਲੇ ਫ਼ੋਨ, ਮਾਮਲਾ ਦਰਜ
ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਤਿੰਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਬੰਧੀ ਜੇਲ੍ਹ ਅਧਿਕਾਰੀਆਂ ਨੇ ਬਰਾਮਦ ਹੋਏ ਫੋਨ ਅਤੇ ਦੋ ਸ਼ਿਕਾਇਤ ਪੱਤਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸੌਂਪ ਦਿੱਤੇ ਹਨ। ਜਿਥੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sat, 18 Apr 2026 01:14 PM (IST)
Updated Date: Sat, 18 Apr 2026 01:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ। ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਤਿੰਨ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਬੰਧੀ ਜੇਲ੍ਹ ਅਧਿਕਾਰੀਆਂ ਨੇ ਬਰਾਮਦ ਹੋਏ ਫੋਨ ਅਤੇ ਦੋ ਸ਼ਿਕਾਇਤ ਪੱਤਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸੌਂਪ ਦਿੱਤੇ ਹਨ। ਜਿਥੇ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਜੇਲ੍ਹ ਅੰਦਰ ਚੈਕਿੰਗ ਕੀਤੀ ਗਈ ਤਾਂ ਹਵਾਲਾਤੀ ਜੋਧਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਚਵਿੰਡਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਅੰਮ੍ਰਿਤਸਰ ਕੋਲੋਂ ਇਕ ਸਮਾਰਟ ਤੇ ਇਕ ਕੀਪੇਡ ਵਾਲਾ ਫੋਨ ਬਰਾਮਦ ਹੋਇਆ। ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਦੱਸਿਆ ਕਿ ਹਵਾਲਾਤੀ ਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਲੁਹਾਰਕਾ ਕੋਲੋਂ ਇਕ ਸਮਾਰਟ ਫੋਨ ਮਿਲਿਆ ਹੈ।
ਦੂਜੇ ਪਾਸੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਦਰਜ ਕੀਤੇ ਦੋਵਾਂ ਕੇਸਾਂ ਦੀ ਜਾਂਚ ਲਈ ਸਬ ਇੰਸਪੈਕਟਰ ਕਮਲਜੀਤ ਅਤੇ ਏਐੱਸਆਈ ਅਰਜਨ ਸਿੰਘ ਦੀ ਡਿਊਟੀ ਲਗਾਈ ਗਈ ਹੈ।