ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ ‘ਚ ਮੋਹਰੀ ਰਹੇ
ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
Publish Date: Sat, 11 Apr 2026 04:28 PM (IST)
Updated Date: Sun, 12 Apr 2026 04:03 AM (IST)

ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਸੰਸਥਾ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ। ਜਿਸ ’ਚ ਵੱਡੇ ਪੱਧਰ ’ਤੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਸੰਸਥਾ ਵੱਲੋਂ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਜਿਨ੍ਹਾਂ ’ਚ ਧਾਰਮਿਕ ਸਰਗਰਮੀਆਂ, ਖੇਡਾਂ ਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਉਪਰਾਲੇ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਆਉਣ ਵਾਲੇ ਸਮੇਂ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਧਾਰਮਿਕ ਪ੍ਰੀਖਿਆ ’ਚ ਪਹਿਲਾਂ ਸਥਾਨ ਸ਼ੁਭਰੀਤ ਕੌਰ, ਮਹਿਕਦੀਪ ਕੌਰ, ਸਿਮਰਨਦੀਪ ਕੌਰ, ਦੂਸਰਾ ਸਥਾਨ ਕੋਮਲਪ੍ਰੀਤ ਕੌਰ, ਖੁਸ਼ਦੀਪ ਕੌਰ, ਤੀਸਰਾ ਸਥਾਨ ਗੁਰਬੀਰ ਸਿੰਘ, ਸੁਖਮਨਪ੍ਰੀਤ ਕੌਰ, ਗੁਰਜੋਤ ਕੌਰ ਨੇ ਪ੍ਰਾਪਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਾਰਮਿਕ ਪ੍ਰੀਖਿਆਵਾਂ ਦੇ ਇੰਚਾਰਜ ਬਲਜੀਤ ਕੌਰ, ਸ਼ਰਨਜੀਤ ਕੌਰ, ਨੀਲਮ ਕੌਰ, ਕਾਰਜ ਸਿੰਘ, ਕੁਲਦੀਪ ਸਿੰਘ, ਬੇਅੰਤ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਕੰਵਰਜੀਤ ਸਿੰਘ, ਬਲਜੀਤ ਕੌਰ, ਸੁਖਵਿੰਦਰ ਕੌਰ ਦਵਿੰਦਰ ਕੌਰ, ਗੁਰਜਿੰਦਰ ਕੌਰ ਤੋਂ ਇਲਾਵਾ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ।