ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆਵਾਂ ’ਚ ਆਏ ਅੱਵਲ
ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਤਿਨਾਮ ਟਰੱਸਟ ਵੱਲੋਂ ਵਿਸ਼ੇਸ਼ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Publish Date: Mon, 11 May 2026 05:58 PM (IST)
Updated Date: Tue, 12 May 2026 04:06 AM (IST)
ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਸਤਿਨਾਮ ਟਰੱਸਟ ਵੱਲੋਂ ਪਹਿਲੀ ਤੋਂ ਦਸਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੇ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨਾ ਤੇ ਆਧੁਨਿਕ ਸਮਾਜ ’ਚ ਉਨ੍ਹਾਂ ਦੇ ਗਿਆਨ ਨੂੰ ਹੋਰ ਪਰਪੱਕ ਕਰਨਾ ਸੀ। ਇਸ ਧਾਰਮਿਕ ਪ੍ਰੀਖਿਆ ’ਚੋਂ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਤਿਨਾਮ ਟਰੱਸਟ ਵੱਲੋਂ ਵਿਸ਼ੇਸ਼ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੈਜੀਡੈਂਟ ਸੁਖਵਿੰਦਰ ਕੌਰ ਨੇ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡਾਇਰੈਕਟਰ ਤੇਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਕਮੇਟੀ ਮੈਂਬਰ ਸੰਗੀਤ ਕੌਰ ਅਤੇ ਪ੍ਰਿੰਸੀਪਲ ਨਵਜੋਤੀ ਨੇ ਇਸ ਮੌਕੇ ਜਸਬੀਰ ਕੌਰ ਵੱਲੋਂ ਵਿਦਿਆਰਥੀਆਂ ਦੀ ਤਿਆਰੀ ਲਈ ਕੀਤੀ ਗਈ ਮਿਹਨਤ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਨਵਜੋਤੀ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਹੋਰ ਵਧੇਰੇ ਮਿਹਨਤ ਕਰ ਕੇ ਵੱਧ ਤੋਂ ਵੱਧ ਧਾਰਮਿਕ ਪ੍ਰੀਖਿਆ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।