ਸ਼ਹੀਦ ਭਗਤ ਸਿੰਘ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
ਗੁਰਮਤਿ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।
Publish Date: Sat, 24 Jan 2026 04:15 PM (IST)
Updated Date: Sun, 25 Jan 2026 04:01 AM (IST)

ਸ਼ਹੀਦ ਭਗਤ ਸਿੰਘ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ ਰਾਜਨ ਚੋਪੜਾ•, ਪੰਜਾਬੀ ਜਾਗਰਣ, ਭਿੱਖੀਵਿੰਡ : ਸੱਚਖੰਡ ਵਾਸੀ ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਜੀ ਦੀ ਯਾਦ ’ਚ ਸੁਰਸਿੰਘ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਦੌਰਾਨ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਹਨ। ਇਨ੍ਹਾਂ ਗੁਰਮਤਿ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਭਾਸ਼ਣ ਮੁਕਾਬਲੇ ’ਚ ਗੁਰਕਮਲ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਕਵਿਤਾ ਮੁਕਾਬਲੇ ’ਚ ਹਰਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੁਮਾਲਾ ਸਜਾਉਣ ਮੁਕਾਬਲੇ ’ਚ ਜਸਕੀਰਤ ਕੌਰ ਨੇ ਤੀਸਰਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਵੀਸ਼ਰੀ ਮੁਕਾਬਲੇ ’ਚ ਗੁਰਨੂਰ ਸਿੰਘ, ਗੁਰਵੀਰ ਸਿੰਘ ਤੇ ਜਸ਼ਨਪ੍ਰੀਤ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਪਰਸਨ ਮਨਪ੍ਰੀਤ ਕੌਰ ਜੀ ਨੇ ਜਿੱਤ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਮੁਕਾਬਲੇ ਬੱਚਿਆਂ ਦੇ ਚਰਿੱਤਰ ਨਿਰਮਾਣ ਤੇ ਆਤਮਕ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਤੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਪ੍ਰੇਰਨਾ ਨਾਲ ਬੱਚੇ ਇਹ ਉਪਲਬਧੀਆਂ ਹਾਸਲ ਕਰ ਰਹੇ ਹਨ। ਅੰਤ ’ਚ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਵਿਦਿਆਰਥੀਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।