ਸੈਂਟਰਲ ਕਾਨਵੈਂਟ ਸਕੂਲ ਪੱਟੀ ’ਚ ਟੇਲੈਂਟ ਹੰਟ ਤਹਿਤ ਵਿਦਿਆਰਥੀਆਂ ਨੇ ਵਿਖਾਇਆ ਹੁਨਰ
ਰੈਡ ਕਰਾਸ ਡੇ ਮੌਕੇ ਵਿਦਿਆਰਥੀਆਂ ਨੂੰ ਰੈਡ ਕਰਾਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ
Publish Date: Sat, 09 May 2026 06:10 PM (IST)
Updated Date: Sun, 10 May 2026 04:07 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਪ੍ਰਿੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਯੋਗ ਅਗਵਾਈ ਹੇਠ ਸਕੂਲ ਚ ਟੇਲੈਂਟ ਹੰਟ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦਾ ਮਕਸਦ ਵਿਦਿਆਰਥੀਆਂ ਅੰਦਰ ਲੁਕੇ ਹੁਨਰ ਨੂੰ ਪਹਿਚਾਣਨਾ ਤੇ ਉਸ ਨੂੰ ਹੋਰ ਨਿਖਾਰਨਾ ਸੀ। ਇਨ੍ਹਾਂ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਰੈਡ ਕਰਾਸ ਡੇ ਮੌਕੇ ਵਿਦਿਆਰਥੀਆਂ ਨੂੰ ਰੈਡ ਕਰਾਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਲੈਕਚਰ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਮਦਰਜ ਡੇ ਸਬੰਧੀ ਸਾਰੀਆਂ ਕਲਾਸਾਂ ’ਚ ਮਾਂ ਦੇ ਮਹਾਨ ਰੂਪ ’ਤੇ ਚਰਚਾ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ। ਨੰਨੇ-ਮੁੰਨੇ ਬੱਚਿਆਂ ਨੇ ਮਾਂ ਨੂੰ ਸਮਰਪਿਤ ਗੀਤ ਤੇ ਕਵਿਤਾਵਾਂ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਲਗਭਗ ਸਾਰੇ ਵਿਦਿਆਰਥੀ ਕਿਸੇ ਨਾ ਕਿਸੇ ਗਤੀਵਿਧੀ ’ਚ ਸ਼ਾਮਿਲ ਰਹੇ। ਸਮੂਹ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਅਧਿਆਪਕਾਂ ਤੇ ਸਕੂਲ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਦੇ ਚੇਅਰਮੈਨ ਡਾ. ਰਜੇਸ਼ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ’ਚ ਭਾਗ ਲੈਣ ਲਈ ਸ਼ਾਬਾਸ਼ ਦਿੱਤੀ। ਇਸ ਮੌਕੇ ਸ਼ੁਭੀ ਭਾਰਦਵਾਜ, ਡਾਇਰੈਕਟਰ ਸੱਤਿਆਮ ਭਾਰਦਵਾਜ, ਵਾਈਸ ਪ੍ਰਿੰਸੀਪਲ ਸੋਨੀਆ ਸ਼ਰਮਾ, ਦਲਜੀਤ ਸਿੰਘ, ਮਨਿੰਦਰ ਕੌਰ, ਮੰਜੂ ਦੇਵਗਨ, ਰੁਪਿੰਦਰ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ।