ਸੁਖਪਾਲ ਸਿੰਘ ਗਾਬੜੀਆ ਬਣੇ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਸੂਬਾ ਜਨਰਲ ਸਕੱਤਰ
ਹਲਕਾ ਖੇਮਕਰਨ ਦੇ ਅਕਾਲੀ ਆਗੂਆਂ ਵੱਲੋਂ ਸੁਖਪਾਲ ਸਿੰਘ ਗਾਬੜੀਆ ਨੂੰ ਸਨਮਾਨਿਤ ਵੀ ਕੀਤਾ ਗਿਆ
Publish Date: Sat, 28 Mar 2026 04:12 PM (IST)
Updated Date: Sun, 29 Mar 2026 04:00 AM (IST)

ਰਾਜਨ ਚੋਪੜਾ•,ਪੰਜਾਬੀ ਜਾਗਰਣ, ਭਿੱਖੀਵਿੰਡ : ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਵੱਲੋਂ ਹਲਕਾ ਖੇਮਕਰਨ ਦੇ ਸੀਨੀਅਰ ਅਕਾਲੀ ਆਗੂ ਤੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਗਾਬੜੀਆ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੁਖਪਾਲ ਸਿੰਘ ਗਾਬੜੀਆ ਨੇ ਜਿੱਥੇ ਆਪਣੀ ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੌਮੀ ਪ੍ਰਧਾਨ ਬੀਸੀ ਵਿੰਗ ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਤੇ ਯੂਥ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਾਰਟੀ ਵੱਲੋਂ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਬਾਖੂਬੀ ਨਿਭਾਉਣਗੇ। ਇਸ ਮੌਕੇ ਹਲਕਾ ਖੇਮਕਰਨ ਦੇ ਅਕਾਲੀ ਆਗੂਆਂ ਵੱਲੋਂ ਸੁਖਪਾਲ ਸਿੰਘ ਗਾਬੜੀਆ ਨੂੰ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ’ਚ ਸਾਬਕਾ ਸਰਪੰਚ ਸੁਖਜੀਤ ਸਿੰਘ ਸੁੱਖਾ ਸਿੰਘਪੁਰਾ, ਮਨਜੀਤ ਸਿੰਘ ਸਿੰਘਪੁਰਾ, ਹਰਮਿੰਦਰ ਸਿੰਘ ਲਾਡੀ ਮਾਣੇਕੇ, ਜੱਸ ਮਾਣਕੇ, ਗੁਰਲਾਲ ਸਿੰਘ ਮਹਿਮੂਦਪੁਰਾ, ਸਿਮਰਨਜੀਤ ਸਿੰਘ ਮਨਾਵਾਂ, ਮਨਪ੍ਰੀਤ ਸਿੰਘ ਸਿੱਧਵਾਂ, ਕੁਲਦੀਪ ਸਿੰਘ ਖ਼ਾਲਸਾ, ਜੋਧਬੀਰ ਸਿੰਘ ਮਾਣਕੇ ਨੇ ਸੁਖਪਾਲ ਸਿੰਘ ਗਾਬੜੀਆ ਨੂੰ ਸਨਮਾਨਿਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਆਗੂ ਨੂੰ ਬੀਸੀ ਵਿੰਗ ’ਚ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਜਿਸ ਸਦਕਾ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੱਡੀ ਪੱਧਰ ਤੇ ਭੂਮਿਕਾ ਨਿਭਾਉਣਗੇ। ਇਸ ਮੌਕੇ ਵੱਡੀ ਗਿਣਤੀ ’ਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।